ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (22nd April, 2023)

Rajneet Kaur
2 Min Read

ਸ਼ਨਿਚਰਵਾਰ,

9 ਵੈਸਾਖ (ਸੰਮਤ 555 ਨਾਨਕਸ਼ਾਹੀ)

22 ਅਪ੍ਰੈਲ, 2023

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥  (ਅੰਗ: 682)

- Advertisement -

 

ਪੰਜਾਬੀ ਵਿਆਖਿਆ:

ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

 

English Translation:
DHANAASAREE, FIFTH MEHL:
One who forgets the Lord of life, the Great Giver — know that he is
most unfortunate. One whose mind is in love with the Lord’s lotus
feet, obtains the pool of ambrosial nectar. || 1 || Your humble
servant awakes in the Love of the Lord’s Name. All laziness has
departed from his body, and his mind is attached to the Beloved
Lord. || Pause || Wherever I look, the Lord is there; He is the
string, upon which all hearts are strung. Drinking in the water of the
Naam, servant Nanak has renounced all other loves. || 2 || 16 || 47 ||

- Advertisement -

Saturday, 9th Vaisaakh (Samvat 555 Nanakshahi) 22nd April 2023 (Page: 682)

Share this Article
Leave a comment