ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (April 14th, 2023)

Rajneet Kaur
5 Min Read

ਸ਼ੁੱਕਰਵਾਰ,

1 ਵੈਸਾਖ (ਸੰਮਤ 555 ਨਾਨਕਸ਼ਾਹੀ)

14 ਅਪ੍ਰੈਲ, 2023

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ (ਅੰਗ: 646)

- Advertisement -

 

ਪੰਜਾਬੀ ਵਿਆਖਿਆ:

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾਪਹਿਨਣਾ ਫਿਟਕਾਰ-ਜੋਗ ਹੈਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ(ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈਜਿਸ ਨੂੰ ਹਰੀ ਆਪ ਸਮਝਾਵੇਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ੧੧

 

English Translation:
SHALOK, THIRD MEHL:
O Shaykh, you wander in the four directions, blown by the four winds; bring your mind back
to the home of the One Lord. Renounce your petty arguments, and realize the Word of the
Guru’s Shabad. Bow in humble respect before the True Guru; He is the Knower who knows
everything. Burn away your hopes and desires, and live like a guest in this world. If you
walk in harmony with the True Guru’s Will, then you shall be honored in the Court of the
Lord. O Nanak, those who do not contemplate the Naam, the Name of the Lord — cursed are
their clothes, and cursed is their food. || 1 || THIRD MEHL: There is no end to the Lord’s
Glorious Praises; His worth cannot be described. O Nanak, the Gurmukhs chant the Glorious
Praises of the Lord; they are absorbed in His Glorious Virtues. || 2 || PAUREE: The Lord
has adorned the coat of the body; He has embroidered it with devotional worship. The Lord
has woven His silk into it, in so many ways and fashions. How rare is that man of
understanding, who understands, and deliberates within. He alone understands these
deliberations, whom the Lord Himself inspires to understand. Poor servant Nanak speaks: the
Gurmukhs know the Lord, the Lord is True. || 11 ||

- Advertisement -

Friday, 1st Vaisaakh (Samvat 555 Nanakshahi) 14th April 2023 (Page: 646)

Share this Article
Leave a comment