ਸੋਰਠਿ ਮਹਲਾ 5 ॥
ਗੁਰ ਅਪੁਨੇ ਬਲਿਹਾਰੀ ॥ ਜਿਿਨ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥1॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥2॥5॥69॥
ਮੰਗਲਵਾਰ, 2 ਕੱਤਕ (ਸੰਮਤ 554 ਨਾਨਕਸ਼ਾਹੀ) (ਅੰਗ: 626)
ਸੋਰਠਿ ਮਹਲਾ 5 ॥
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੱੁਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ ।1। ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ É) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ É ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖóਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ।2।5।69।
SORATíH, FIFTH MEHL:
I am a sacrifice to my Guru. He has totally preserved my honor. I have obtained the fruits of my mindís desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||