ਅੱਜ ਮੋਗਾ ਆਉਣਗੇ ਅਰਵਿੰਦ ਕੇਜਰੀਵਾਲ, ‘ਮਿਸ਼ਨ ਪੰਜਾਬ’ ਦੀ ਕਰਨਗੇ ਸ਼ੁਰੂਆਤ

TeamGlobalPunjab
2 Min Read

ਮੋਗਾ: ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੁੜ ਚੋਣ ਪ੍ਰਚਾਰ ਲਈ ਪੰਜਾਬ ਵਿੱਚ ਆਪਣੇ ਤੂਫਾਨੀ ਦੌਰੇ ‘ਤੇ ਪਹੁੰਚ ਰਹੇ ਹਨ।  ਦੌਰੇ ਦੇ ਪਹਿਲੇ ਦਿਨ ਕੇਜਰੀਵਾਲ ਮੋਗਾ ਤੋਂ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ, ਜਿਸ ਤਹਿਤ ਉਹ ਅਗਲੇ ਇੱਕ ਮਹੀਨੇ ਦੌਰਾਨ ਸੂਬੇ ਦੀਆਂ ਕਈ ਥਾਵਾਂ ਦਾ ਦੌਰਾ ਕਰਨਗੇ ਅਤੇ ‘ਆਪ’ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਐਲਾਨ ਕਰਨਗੇ।ਉਨ੍ਹਾਂ ਵਲੋਂ 23 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਵੀ ਸੱਦੀ ਗਈ ਹੈ। ਉਨ੍ਹਾਂ ਨੇ ਪਹਿਲਾਂ ਬਿਜਲੀ ਅਤੇ ਮੈਡੀਕਲ ਸਹੂਲਤਾਂ ਸਬੰਧੀ ਦੋ ਗਾਰੰਟੀਆਂ ਦਿੱਤੀਆਂ ਸਨ। ਮੋਗਾ ਤੋਂ ਬਾਅਦ ਉਹ ਲੁਧਿਆਣਾ ਪਹੁੰਚਣਗੇ। ਇੱਥੇ ਉਹ ਆਟੋ ਅਤੇ ਟੈਕਸੀ ਚਾਲਕਾਂ ਨਾਲ ਮੀਟਿੰਗ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ, ਤਾਂ ਜੋ ਉਨ੍ਹਾਂ ਦੇ ਹੱਲ ਲਈ ਉਪਰਾਲੇ ਕੀਤੇ ਜਾ ਸਕਣ।

 ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਵਿੱਚ ਇਹ ਉਨ੍ਹਾਂ ਦੀ ਛੇਵਾਂ ਦੌਰਾ ਹੈ। 2017 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਦੇ ਸਮਰਥਨ ਦੇ ਬਾਵਜੂਦ ਵੋਟਾਂ ਨਹੀਂ ਮਿਲੀਆਂ ਸਨ। ਫਿਰ ਵੀ ਆਮ ਆਦਮੀ ਪਾਰਟੀ 20 ਸੀਟਾਂ ਹਾਸਲ ਕਰਨ ਵਿੱਚ ਕਾਮਯਾਬ ਰਹੀ। ਇਸ ਵਾਰ 9 ਵਿਧਾਇਕ ਪਾਰਟੀ ਛੱਡ ਚੁੱਕੇ ਹਨ। ਇਸ ਲਈ ਉਨ੍ਹਾਂ ਨੂੰ ਹੋਰ ਮਿਹਨਤ ਕਰਨੀ ਪਵੇਗੀ। ਇਹੀ ਕਾਰਨ ਹੈ ਕਿ ਉਹ 3 ਮਹੀਨਿਆਂ ‘ਚ 6 ਵਾਰ ਪੰਜਾਬ ਆ ਚੁੱਕੇ ਹਨ ਅਤੇ ਉਹ ਸਭ ਕੁਝ ਕਰ ਰਹੇ ਹਨ, ਜਿਸ ਨਾਲ ਪਾਰਟੀ ਨੂੰ ਫਾਇਦਾ ਹੋ ਸਕਦਾ ਹੈ।

Share this Article
Leave a comment