ਨਵੀਂ ਦਿੱਲੀ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਵੱਡੇ ਪੱਧਰ ਤੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ । ਜਿਸ ਤੋਂ ਬਾਅਦ ਲਗਾਤਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨਾਂ ਨੂੰ ਰਿਹਾਅ ਕਰਾਉਣ ਦੇ ਯਤਨ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਬਹੁਤ ਜਲਦ ਨੌਜਵਾਨ ਰਣਜੀਤ ਸਿੰਘ ਵੀ ਰਿਹਾਅ ਹੋ ਕੇ ਬਾਹਰ ਆ ਰਿਹਾ ਹੈ । ਉਨ੍ਹਾਂ ਦੱਸਿਆ ਕਿ ਅੱਜ ਸਾਨੂੰ ਖੁਸ਼ੀ ਹੈ ਕਿ ਅੱਜ ਜਦੋਂ ਅਸੀਂ ਬਾਬਾ ਬਘੇਲ ਸਿੰਘ ਅਤੇ ਬਾਬਾ ਸੁਬੇਗ ਸਿੰਘ ਜੀ ਨੂੰ ਹਯਾਤ ਕਰਦਿਆਂ ਦਿੱਲੀ ਫਤਿਹ ਦਿਵਸ ਮਨਾ ਰਹੇ ਹਾਂ ਅੱਜ ਉਸ ਸਮੇਂ ਹੀ ਰਣਜੀਤ ਸਿੰਘ ਰਿਹਾਅ ਹੋ ਕੇ ਬਾਹਰ ਆ ਰਿਹਾ ਹੈ । ਦੱਸ ਦੇਈਏ ਕਿ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਹੀ ਐਕਟੀਵਿਸਟ ਨੌਦੀਪ ਕੌਰ ਅਤੇ ਉਸ ਦਾ ਸਾਥੀ ਰਿਹਾਅ ਹੋਏ ਸਨ ਇਸ ਤੋਂ ਇਲਾਵਾ ਹੋਰ ਵੀ ਵੱਡੇ ਪੱਧਰ ਤੇ ਨੌਜਵਾਨਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਰਿਹਾਅ ਕਰਵਾ ਚੁੱਕੀ ਹੈ ।
https://www.facebook.com/watch/?v=437847470879894