ਅੱਜ ਵਿੰਗ ਕਮਾਂਡਰ ਅਭਿਨੰਦਨ ਦੀ ਹੋਵੇਗੀ ਵਤਨ ਵਾਪਸੀ, ਵਾਹਗਾ ਬਾਰਡਰ ‘ਤੇ ਸਵਾਗਤ ਲਈ ਜ਼ੋਰਦਾਰ ਤਿਆਰੀਆਂ

Prabhjot Kaur
1 Min Read

ਇਸਲਾਮਾਬਾਦ: ਪਾਕਿਸਤਾਨੀ ਫ਼ੌਜ ਵੱਲੋਂ ਬੁੱਧਵਾਰ ਨੂੰ ਹਿਰਾਸਤ ਵਿਚ ਲਏ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਪਾਇਲਟ ਅਭਿਨੰਦਨ ਨੂੰ ਅੱਜ ਵਾਹਗਾ ਬਾਰਡਰ ਦੇ ਰਸਤੇ ਤੋਂ ਪਾਕਿਸਤਾਨ ਭਾਰਤ ਨੂੰ ਸੌਂਪ ਦੇਵੇਗਾ। ਇਸ ਲਈ ਵਾਹਗਾ ਬਾਰਡਰ ‘ਤੇ ਉਨ੍ਹਾਂ ਦੇ ਸਵਾਗਤ ਲਈ ਜ਼ੋਰਦਾਰ ਤਿਆਰੀ ਕੀਤੀ ਗਈ ਹੈ।


ਕਮਾਂਡਰ ਅਭਿਨੰਦਨ ਨੂੰ ਰਿਹਾਅ ਕਰਨ ਦਾ ਐਲਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ ਵਿੱਚ ਕੀਤਾ ਹੈ। ਅਭਿਨੰਦਨ ਵਰਤਮਾਨ ਨੂੰ ਪਾਕਿਸਤਾਨ ਨੇ ਆਪਣੀ ਜ਼ਮੀਨ ‘ਤੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ, ਜਿਸ ਮਗਰੋਂ ਉਸ ਦੇ ਕਈ ਵੀਡੀਓਜ਼ ਵੀ ਵਾਇਰਲ ਹੋਏ ਸਨ। ਅਭਿਨੰਦਨ ਨੇ ਭਾਰਤੀ ਹੱਦ ‘ਤੇ ਬੰਬ ਸੁੱਟਣ ਆਏ ਪਾਕਿਸਤਾਨੀ ਲੜਾਕੂ ਜਹਾਜ਼ਾਂ ਨੂੰ ਖਦੇੜਣ ਲਈ ਆਪਣੇ ਮਿੱਗ-21 ਜਹਾਜ਼ ਵਿੱਚ ਉਡਾਣ ਭਰੀ ਸੀ।

ਉਨ੍ਹਾਂ ਦਾ ਜਹਾਜ਼ ਪਾਕਿਸਤਾਨੀ ਹੱਦ ਵਿੱਚ ਡਿੱਗ ਪਿਆ ਸੀ, ਪਰ ਚੰਗੀ ਕਿਸਮਤ ਉਨ੍ਹਾਂ ਦੀ ਜਾਨ ਬਚ ਗਈ। ਪਾਕਿਸਤਾਨੀ ਫ਼ੌਜ ਨੇ ਭਾਰਤੀ ਅਫ਼ਸਰ ਨੂੰ ਗ੍ਰਿਫ਼ਤਾਰ ਕਰ ਲਿਆ। ਪਾਇਲਟ ਦੇ ਗ੍ਰਿਫ਼ਤਾਰ ਹੋਣ ਮਗਰੋਂ ਭਾਰਤ ‘ਤੇ ਵੀ ਦਬਾਅ ਵਧਿਆ ਤੇ ਵਿਦੇਸ਼ ਮੰਤਰਾਲੇ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਸੀ।

- Advertisement -

Share this Article
Leave a comment