ਆਪਰੇਸ਼ਨ ਬਲੂ ਸਟਾਰ ਖ਼ਿਲਾਫ਼ ਸੜਕਾਂ ‘ਤੇ ਕਿਸਾਨ

TeamGlobalPunjab
2 Min Read

ਪਟਿਆਲਾ: ਜੂਨ ਦਾ ਮਹੀਨੇ ਚੱੜ੍ਹਦੇ ਹੀ ਆਪਰੇਸ਼ਨ ਬਲੂ ਸਟਾਰ ਦਾ ਦਰਦ ਯਾਦ ਆ ਜਾਂਦਾ ਹੈ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੀ ਸਰਕਾਰ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕਰ ਦਿੱਤਾ, ਇਸ ਹਮਲੇ ‘ਚ ਕਾਫੀ ਨਿਰਦੋਸ਼ ਲੋਕ ਸ਼ਹੀਦ ਹੋ ਗਏ।

੩੫ ਸਾਲ ਬੀਤ ਜਾਣ ਦੇ ਬਾਵਜੂਦ ਇਸ ਮੰਦਭਾਗੀ ਘਟਨਾ ਦੇ ਜ਼ਖ਼ਮ ਅਜੇ ਵੀ ਸਿੱਖ ਕੌਮ ਦਿਲਾਂ ‘ਚ ਇਉਂ ਦੇ ਤਿਉਂ ਬਰਕਰਾਰ ਨੇ ਸੂਬੇ ਭਰ ‘ਚ ਜਿੱਥੇ ਇਹਨਾਂ ਸ਼ਹੀਦਾਂ ਨੂੰ ਨਮਨ ਕੀਤਾ ਜਾ ਰਿਹਾ ਹੈ ਉੱਥੇ ਹੀ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਾਹੀ ਸ਼ਹਿਰ ਪਟਿਆਲਾ ‘ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਰੋਸ਼ ਮਾਰਚ ਕੱਢਿਆ ਗਿਆ। ਇਸ ਮੌਕੇ ‘ਤੇ ਕਿਸਾਨਾਂ ਨੇ ਮੰਗ ਕੀਤੀ ਹੈ ਕੇਂਦਰ ਸਰਕਾਰ ਅਕਾਲ ਤਖ਼ਤ ਸਾਹਿਬ ਅਤੇ ਹਰਮਿੰਦਰ ਸਾਹਿਬ ‘ਤੇ ਕੀਤੇ ਹਮਲੇ ਦੀ ਗਲਤੀ ਮੰਨ ਕੇ ਪਾਰਲੀਮੈਂਟ ‘ਚ ਸਿੱਖ ਕੌਮ ਤੋਂ ਮੁਆਫ਼ੀ ਮੰਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਸਰਕਾਰ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਵੀ ਜਲਦ ਕੀਤੀ ਜਾਵੇ।

ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਐ ਕਿ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਸਖ਼ਤ ਤੋਂ ਸਜ਼ਾ ਦਿੱਤੀ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਮ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ 4 ਜੂਨ ਨੂੰ ਕਾਲੇ ਦਿਵਸ ਦੇ ਤੋਰ ਮਨਾਵੇ।

Share this Article
Leave a comment