‘ਆਪ’ ਤੇ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਕੁੰਵਰ ਵਿਜੇ ਪ੍ਰਤਾਪ ਸਬੰਧੀ ਫ਼ੈਸਲੇ ‘ਤੇ ਮੁੜ ਵਿਚਾਰ ਦੀ ਕੀਤੀ ਅਪੀਲ

TeamGlobalPunjab
1 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਕਾਂਗਰਸੀ ਲੀਡਰਾਂ ਦਾ ਇਕ ਵਫ਼ਦ ਅੱਜ ਦਿੱਲੀ ਵਿਚ ਚੋਣ ਕਮਿਸ਼ਨ ਨੂੰ ਮਿਲਿਆ ਅਤੇ ਉਨ੍ਹਾਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲੀ ਕੀਤੇ ਗਏ ਫ਼ੈਸਲੇ ‘ਤੇ ਮੁੜ ਵਿਚਾਰ ਕਰਨ ਨੂੰ ਕਿਹਾ। ਕਾਬਿਲੇਗ਼ੌਰ ਹੈ ਕਿ ਪਿਛਲੇ ਹਫ਼ਤੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ‘ਤੇ ਚੋਣ ਕਮਿਸ਼ਨ ਐੱਸਆਈਟੀ ਤੋਂ ਕੁੰਵਰ ਵਿਜੇ ਪ੍ਰਤਾਪ ਨੂੰ ਹਟਾ ਦਿੱਤਾ ਸੀ।

ਅੱਜ ਜਿਨ੍ਹਾਂ ਲੀਡਰਾਂ ਵੱਲੋਂ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਗਈ ਉਨ੍ਹਾਂ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚਐੱਸ ਫੂਲਕਾ, ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਜ਼ਰ ਸਿੰਘ ਮਾਨਸ਼ਾਹੀਆ ਮੌਜੂਦ ਸਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਲਈ ਹੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ।

ਲੀਡਰਾਂ ਨੇ ਚੋਣ ਕਮਿਸ਼ਨ ਨੂੰ ਦੱਸਿਆ ਕਿ ਅਕਾਲੀਆਂ ਨੇ ਕਮਿਸ਼ਨ ਸਾਹਮਣੇ ਸਹੀ ਤੱਥ ਨਹੀਂ ਰੱਖੇ ਸੀ। ਵਫ਼ਦ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਭਰੋਸਾ ਦਿਵਾਇਆ ਹੈ ਕਿ ਉਹ ਛੇਤੀ ਹੀ ਇਸ ਮਾਮਲੇ ਦਾ ਨਿਬੇੜਾ ਕਰਨਗੇ।

Share this Article
Leave a comment