ਬਰਨਾਲਾ: ਬਰਨਾਲਾ ਵਿਧਾਨ ਸਭਾ ਹਲਕੇ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸ਼ਹਿਰ ਦੇ ਵਾਰਡ ਨੰਬਰ 29 ਤੋਂ ਐਮਸੀ ਦੀ ਚੋਣ ਲੜਨ ਵਾਲੇ ਸੁਖਜੀਤ ਸਿੰਘ ਸੁੱਖੀ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਜਿਹਨਾਂ ਨੂੰ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਕਰਨਇੰਦਰ ਸਿੰਘ ਢਿੱਲੋਂ ਨੇ ਕਾਂਗਰਸ ਵਿੱਚ ਸ਼ਾਮਲ ਕੀਤਾ।
ਇਸ ਮੌਕੇ ਆਪ ਛੱਡਣ ਵਾਲੇ ਸੁਖਜੀਤ ਸਿੰਘ ਸੁੱਖੀ ਨੇ ਕਿਹਾ ਕਿ ਉਹ ਕੇਵਲ ਸਿੰਘ ਢਿੱਲੋਂ ਦੀ ਵਿਕਾਸ ਪੱਖੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ‘ਚ ਸ਼ਾਮਲ ਹੋਏ ਹਨ। ਜਿਹਨਾਂ ਨੇ ਵਿਧਾਨ ਸਭਾ ਚੋਣ ਹਾਰਨ ਦੇ ਬਾਵਜੂਦ ਬਰਨਾਲਾ ਸ਼ਹਿਰ ‘ਚ ਰਿਕਾਰਡ ਵਿਕਾਸ ਕਰਵਾਇਆ ਹੈ। ਜਦਕਿ ਦੂਜੇ ਪਾਸੇ ਆਪ ਦੇ ਐੱਮਐੱਲਏ ਤੇ ਐਮਪੀ ਨੇ ਹਲਕੇ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ। ਉਹਨਾਂ ਕਿਹਾ ਕਿ ਉਹ ਤੇ ਉਸਦੇ ਸਾਥੀ ਕੇਵਲ ਸਿੰਘ ਢਿੱਲੋਂ ਦੀ ਜਿੱਤ ਲਈ ਪੂਰੀ ਵਾਹ ਲਗਾਉਣਗੇ। ਉਥੇ ਇਸ ਮੌਕੇ ਚੇਅਰਮੈਨ ਕਰਨਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਬਰਨਾਲਾ ਦੇ ਵੋਟਰ ਇਸ ਵਾਰ ਕੇਵਲ ਸਿੰਘ ਢਿੱਲੋਂ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਤੇ ਉਹਨਾਂ ਦੀ ਜਿੱਤ ਦਾ ਮਨ ਬਣਾਈ ਬੈਠੇ ਹਨ।