ਗੜ੍ਹਸ਼ੰਕਰ : ਗੜ੍ਹਸ਼ੰਕਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ‘ਤੇ ਬੀਤੀ ਦੇਰ ਰਾਤ ਕੁਝ ਅਣਪਛਾਤੇ 4 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਰੋੜੀ ਨੇ ਦੱਸਿਆ ਕਿ ਰਾਤ 11.40 ਵਜੇ ਦੇ ਕਰੀਬ ਉਹ ਆਪਣੇ ਗੰਨਮੈਨ ਅਤੇ ਡਰਾਈਵਰ ਲਾਲ ਬੰਗਾ ਰੋਡ ਵਾਲੇ ਪਾਸਿਓਂ ਆ ਰਹੇ ਸਨ। ਜਦ ਉਹ ਗੁਰਦਵਾਰਾ ਸ਼ਹੀਦਾਂ ਅਤੇ ਨਿਰੰਕਾਰੀ ਭਵਨ ਦੇ ਵਿਚਕਾਰ ਪਹੁੰਚੇ ਅਤੇ ਗੱਡੀ ਦੀ ਰਫਤਾਰ ਬਹੁਤ ਹੌਲੀ ਸੀ ਤਾਂ ਇੱਕ ਵਿਅਕਤੀ ਨੇ ਕਿਰਪਾਨ ਨਾਲ ਉਨ੍ਹਾਂ ਦੀ ਗੱਡੀ ਤੇ ਹਮਲਾ ਕੀਤਾ ਜਿਸ ਨਾਲ ਸ਼ੀਸ਼ਾ ਟੁੱਟ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਿਸਮਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਪੁਲਿਸ ਥਾਣਾ ਗੜ੍ਹਸ਼ੰਕਰ ਵੱਲੋਂ ਅਣਪਛਾਤੇ ਹਮਲਾਵਰਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।