ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਣੀਆਂ ਦੇ ਮੁੱਦੇ ‘ਤੇ ਆਲ ਪਾਰਟੀ ਮੀਟਿੰਗ ਬੁਲਾਈ ਗਈ ਸੀ, ਜਿਸ ‘ਚ ਸੱਦਾ ਨਾ ਮਿਲਣ ‘ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵਲੋਂ ਪੰਜਾਬ ਭਵਨ ਬਾਹਰ ਧਰਨਾ ਲਾਇਆ ਗਿਆ। ਇਸ ਦੌਰਾਨ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੇ ਜਬਰਨ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪੁਲਸ ਨਾਲ ਧੱਕਾਮੁੱਕੀ ਵੀ ਹੋਈ, ਜਿਸ ‘ਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕੇ ਜਾਣ ‘ਤੇ ਹੰਗਾਮਾ ਸ਼ੁਰੂ ਹੋ ਗਿਆ।
ਇਸ ਤੋਂ ਬਾਅਦ ਲੋਕ ਇਨਸਾਫ ਪਾਰਟੀ ਦੇ ਨੁਮਾਇੰਦੀਆਂ ਵੱਲੋਂ ਪੰਜਾਬ ਭਵਨ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ।ਉਨ੍ਹਾਂ ਕਿਹਾ ਕਿ ਭਾਵੇਂ ਕੁਝ ਵੀ ਹੋ ਜਾਵੇ ਪਰ ਉਹ ਤੇ ਉਨ੍ਹਾਂ ਦਾ ਪਾਰਟੀ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਲੜਦੀ ਰਹੇਗੀ।
ਸਿਮਰਜੀਤ ਬੈਂਸ ਨੇ ਕੈਪਟਨ ‘ਤੇ ਹਮਲਾ ਬੋਲਦਿਆਂ ਕਿਹਾ ਕਿ ਸਿਟੀ ਸੈਂਟਰ ਘੁਟਾਲੇ ‘ਚ ਕੈਪਟਨ ਖਿਲਾਫ ਆਵਾਜ਼ ਉਠਾਉਣ ਕਾਰਨ ਲੋਕ ਇਨਸਾਫ ਪਾਰਟੀ ਨੂੰ ਪਾਣੀ ਦੇ ਮੁੱਦੇ‘ ਤੇ ਅੱਜ ਮੀਟਿੰਗ ਵਿੱਚ ਨਹੀਂ ਬੁਲਾਇਆ ਗਿਆ।