ਆਹ ਕੀ? ਰਾਜੋਆਣਾ ਕਹਿੰਦਾ ਅਕਾਲੀਆਂ ਨੂੰ ਵੋਟਾਂ ਪਾ ਕੇ ਜਿਤਾਓ, ਤਾਹੀਓਂ ਪੰਜਾਬ ਦਾ ਭਲਾ ਹੋਊ!

TeamGlobalPunjab
1 Min Read

ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਪਟਿਆਲਾ ਜੇਲ੍ਹ ਅੰਦਰ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਭੈਣ ਬੀਬਾ ਕਮਲਦੀਪ ਕੌਰ ਦੇ ਹੱਥ ਇੱਕ ਚਿੱਠੀ ਭੇਜ ਕੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਪੰਜਾਬ ਦਾ ਭਲਾ ਚਾਹੁੰਦੇ ਹਨ ਤਾਂ ਸਾਰੇ ਜਣੇ ਆਪਣਾ ਕੀਮਤੀ ਵੋਟ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਾਉਣ। ਰਾਜੋਆਣਾ ਅਨੁਸਾਰ ਅਜਿਹਾ ਸੂਬੇ ਦੀ ਭਾਈਚਾਰਕ ਸਾਂਝ, ਤਰੱਕੀ ਅਤੇ ਅਮਨ ਸ਼ਾਂਤੀ ਲਈ ਜਰੂਰੀ ਹੋ ਗਿਆ ਹੈ।

ਬਲਵੰਤ ਸਿੰਘ ਰਾਜੋਆਣਾ ਨੇ ਦੋਸ਼ ਲਾਇਆ ਕਿ ਜੇਕਰ ਤੁਸੀਂ ਅਜਿਹਾ ਕਰਦੇ ਹੋਂ ਤਾਂ ਪੰਜਾਬ ਦੀ ਧਰਤੀ ਨੂੰ ਨਿਰਦੋਸ਼ ਲੋਕਾਂ ਦੇ ਖੂਨ ਨਾਲ ਰੰਗਣ ਵਾਲੀ ਤੇ ਪੰਜਾਬੀਆਂ ਨੂੰ ਝੂਠੇ ਵਾਅਦਿਆਂ ਨਾਲ ਠੱਗਣ ਵਾਲੀ ਕਾਂਗਰਸ ਪਾਰਟੀ ਨੂੰ ਸਬਕ ਸਿਖਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਮੋਦੀ ਦੀ ਭਾਜਪਾ ਸਰਕਾਰ ਹੀ ਹੈ ਜਿਸ ਨੇ ਨਿਰਦੋਸ਼ ਲੋਕਾਂ ਦਾ ਕਤਲ ਕਰਕੇ 34 ਸਾਲ ਤੱਕ ਸ਼ਰੇਆਮ ਘੁਮਦੇ ਰਹੇ ਸੱਜਣ ਕੁਮਾਰ ਨੂੰ ਸਜਾ ਦਿਵਾਈ ਹੈ। ਲਿਹਾਜਾ ਸਿੱਖ ਸੰਗਤ ਨੂੰ ਅਕਾਲੀ ਭਾਜਪਾ ਗੱਠਜੋੜ ਦੇ ਹੱਕ ਵਿੱਚ ਹੀ ਵੋਟਾਂ ਪਾਉਣੀਆਂ ਚਾਹੀਦੀਆਂ ਹਨ।

Share this Article
Leave a comment