ਨਵਜੋਤ ਸਿੰਘ ਸਿੱਧੂ ਦੇ ਦਿੱਲੀ ਚੋਣਾਂ ‘ਚ ਪ੍ਰਚਾਰ ਨਾ ਕਰਨ ਦਾ ਚੀਮਾਂ ਨੇ ਦੱਸਿਆ ਕਾਰਨ

TeamGlobalPunjab
2 Min Read

ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਲਗਾਤਾਰ ਨਵਜੋਤ ਸਿੰਘ ਸਿੱਧੂ ਨੂੰ ਚੁੱਪੀ ਧਾਰ ਰੱਖੀ ਹੈ। ਇਸ ਦੇ ਚਲਦਿਆਂ ਉਨ੍ਹਾਂ ਦਾ ਨਾਮ ਦਿੱਲੀ ਚੋਣਾਂ ‘ਚ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਹੋਣ ਦੇ ਬਾਵਜੂਦ ਉਹ ਪ੍ਰਚਾਰ ਕਰਨ ਲਈ ਨਹੀਂ ਗਏ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾਂ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਚੀਮਾਂ ਦਾ ਕਹਿਣਾ ਹੈ ਕਿ ਸਿੱਧੂ ਨੂੰ ਇਹ ਗੱਲ ਪਤਾ ਸੀ ਕਿ ਕਾਂਗਰਸ ਪਾਰਟੀ ਦੀ ਦਿੱਲੀ ਚੋਣਾਂ ਵਿੱਚ ਬੜੀ ਬੁਰੀ ਤਰ੍ਹਾਂ ਹਾਰ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਇਸੇ ਕਰਕੇ ਹੀ ਸਿੱਧੂ ਚੋਣ ਪ੍ਰਚਾਰ ਕਰਨ ਲਈ ਦਿੱਲੀ ਨਹੀਂ ਗਏ।

ਦਲਜੀਤ ਸਿੰਘ ਚੀਮਾਂ ਨੇ ਕਿਹਾ ਕਿ ਦਿੱਲੀ ਚੋਣਾਂ ਵਿੱਚ ਤਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਇੱਕ ਇੱਕ ਰੈਲੀ ਕੀਤੀ ਹੈ ਅਤੇ ਉਨ੍ਹਾਂ ਨੂੰ ਵੀ ਪਤਾ ਹੈ ਕਿ ਪਾਰਟੀ ਦੀ ਹਾਰ ਹੋਵੇਗੀ ਇਸੇ ਕਰਕੇ ਹੀ ਉਨ੍ਹਾਂ ਨੇ ਚੋਣ ਰੈਲੀਆਂ ਨਹੀਂ ਕੀਤੀਆਂ। ਚੀਮਾਂ ਅਨੁਸਾਰ ਜਦੋਂ ਪਤਾ ਹੈ ਕਿ ਪਾਰਟੀ ਦੀ ਹਾਰ ਹੋਵੇਗੀ ਤਾਂ ਫਿਰ ਸਿੱਧੂ ਇਸ ਦਾ ਆਪਣੇ ਸਿਰ ਭਾਂਡ ਕਿਉਂ ਭੰਨ੍ਹਵਾਉਣਗੇ।

ਇਸੇ ਮੌਕੇ ਉਨ੍ਹਾਂ ਨੇ ਪੰਜਾਬੀ ਫਿਲਮ ਸ਼ੂਟਰ ‘ਤੇ ਬੈਨ ਲਗਾਏ ਜਾਣ ‘ਤੇ ਵੀ ਪ੍ਰਤੀਕਿਰਿਆ ਦਿੱਤੀ। ਚੀਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਵਿੱਚ ਕੋਈ ਤੱਥ ਲੱਭਿਆ ਹੋਵੇਗਾ ਕਿ ਇਹ ਨੌਜਵਾਨਾਂ ‘ਤੇ  ਗਲਤ ਅਸਰ ਪਾਵੇਗੀ ਤਾਂ ਹੀ ਉਨ੍ਹਾਂ ਨੇ ਫਿਲਮ ‘ਤੇ ਬੈਨ ਲਗਾਇਆ ਹੈ। ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਅਜਿਹੀਆਂ ਫਿਲਮਾ ਦਾ ਮਸਲਾ ਸਰਕਾਰ ਕੋਲ ਜਾਣ ਤੋਂ ਪਹਿਲਾਂ ਸੈਂਸਰ ਬੋਰਡ ਬਣਿਆ ਹੈ ਤਾਂ ਫਿਰ ਉਹ ਖੁਦ ਹੀ ਆਪਣੇ ਪੱਧਰ ‘ਤੇ ਅਜਿਹੀਆਂ ਫਿਲਮਾਂ ਰੱਦ ਕਿਉਂ ਨਹੀਂ ਕਰਦਾ ਜੋ ਨਸ਼ੇ ਅਤੇ ਹਥਿਆਰਾਂ ਨੂੰ ਪ੍ਰੋਮੋਟ ਕਰਦੀਆਂ ਹੋਣ।

Share this Article
Leave a comment