ਇਕ ਪਾਸੇ ਰਾਜਪਾਲ ਦਾ ਸਵਾਗਤ ਦੂਜੇ ਪਾਸੇ ਘਿਰਾਓ ਕਰ ਕੇ ਕੀ ਸਾਬਤ ਕਰਨਾ ਚਾਹੁੰਦੀ ਹੈ ਕਾਂਗਰਸ : ਸੁਖਬੀਰ ਬਾਦਲ

TeamGlobalPunjab
2 Min Read

ਚੰਡੀਗੜ੍ਹ : ਹਾਲ ਹੀ ‘ਚ ਪੇਸ਼ ਹੋਣ ਵਾਲੇ ਬਜਟ ਨੂੰ ਲੈ ਕੇ ਪੰਜਾਬ ਦੇ ਅੰਦਰ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ । ਇਸ ਮਸਲੇ ਤੇ ਲਗਾਤਾਰ ਕਾਂਗਰਸ ਪਾਰਟੀ ਵਿਰੁੱਧ ਵਿਰੋਧੀ ਪਾਰਟੀਆਂ ਬਿਆਨਬਾਜ਼ੀ ਕਰ ਰਹੀਆਂ ਹਨ । ਜਿਸ ਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਧਿਆ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਇੱਕ ਪਾਸੇ ਰਾਜਭਵਨ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਅਤੇ ਦੂਜੇ ਪਾਸੇ ਰਾਜਪਾਲ ਦਾ ਸਵਾਗਤ ਕੀਤਾ ਜਾ ਰਿਹਾ ਹੈ  । ਉਨ੍ਹਾਂ ਕਿਹਾ ਕਿ ਆਖ਼ਿਰਕਾਰ ਰਾਜਪਾਲ ਦਾ ਘਿਰਾਓ ਕਰ ਕੇ ਕਾਂਗਰਸ ਪਾਰਟੀ ਕੀ ਸਾਬਤ ਕਰਨਾ ਚਾਹੁੰਦੀ ਹੈ  ।

ਦੱਸ ਦੇਈਏ ਕਿ ਕਾਂਗਰਸ ਪਾਰਟੀ ਵੱਲੋਂ ਇੱਕ ਮਾਰਚ ਵਾਲੇ ਦਿਨ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਰਾਜ ਭਵਨ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ  । ਇਸ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਲਗਾਤਾਰ ਕਾਂਗਰਸ ਵਿਰੁੱਧ ਬਿਆਨਬਾਜ਼ੀਆਂ ਕਰ ਰਹੀਆਂ ਹਨ  ।ਉਧਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਵੀ ਇਹ ਆਸ ਪ੍ਰਗਟ ਕੀਤੀ ਗਈ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਕੋਈ ਕੰਮ ਨਹੀਂ ਕੀਤਾ ਗਿਆ ਤੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਆਖਰਕਾਰ ਇਹ ਆਖ਼ਰੀ ਬਜਟ ਲੋਕਾਂ ਦੀਆਂ ਲੋੜਾਂ ਤੇ ਖ਼ਰਾ ਉਤਰਦਾ ਹੋਣਾ ਚਾਹੀਦਾ ਹੈ  ।

Share this Article
Leave a comment