ਇਤਿਹਾਸ ‘ਚ ਪਹਿਲੀ ਵਾਰ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ‘ਚ ਮਨਾਈ ਗਈ ‘ਵਿਸਾਖੀ’

TeamGlobalPunjab
2 Min Read

ਬ੍ਰਿਟਿਸ਼ ਕੋਲੰਬੀਆ ਦੀ ਸਰਕਾਰ ਵੱਲੋਂ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਕੈਨੇਡਾ ਦੀ ਪਾਰਲੀਮੈਂਟ ‘ਚ ਇਤਿਹਾਸ ਵਿਚ ਪਹਿਲੀ ਵਾਰ ਖ਼ਾਲਸਾ ਦੀ ਸਾਜਨਾ ਦਿਹਾੜੇ ਮੌਕੇ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ। ਸਮਾਗਮ ਮੌਕੇ ਮੌਜੂਦ ਪ੍ਰੀਮੀਅਰ ਜੌਹਨ ਹੌਰਗਨ ਨੇ ਵਿਸਾਖੀ ਦੀ ਵਧਾਈਆਂ ਦਿੰਦਿਆਂ ਸਿੱਖ ਭਾਈਚਾਰੇ ਵੱਲੋਂ ਬ੍ਰਿਟਿਸ਼ ਕੋਲੰਬੀਆ ਦੀ ਤਰੱਕੀ ਵਿਚ 125 ਸਾਲ ਤੋਂ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ।

ਉਨਾਂ ਕਿਹਾ ਕਿ ਸਿੱਖ ਧਰਮ, ਸਹਿਣਸ਼ੀਲਤਾ, ਸਮਾਜਿਕ ਨਿਆਂ, ਸਮੁੱਚਤਾ ਅਤੇ ਮਨੁੱਖੀ ਅਧਿਕਾਰਾਂ ਦਾ ਹੋਕਾ ਦਿੰਦਾ ਹੈ ਜੋ ਕਿਸੇ ਵੀ ਸਮਾਜ ਦੇ ਵਧਣ-ਫੁੱਲਣ ਲਈ ਲਾਜ਼ਮੀ ਤੱਤ ਹਨ। ਜੌਹਨ ਹੌਰਗਨ ਨੇ ਕਿਹਾ ਕਿ ਸਾਡੇ ਸੂਬੇ ਨੂੰ ਮਹਾਨ ਬਣਾਉਣ ਵਾਲੀ ਸਭਿਆਚਾਰਕ ਵੰਨ-ਸੁਵੰਨਤਾ ਨੂੰ ਕਾਇਮ ਰੱਖਣਾ ਅਤੇ ਇਸ ਨੂੰ ਅੱਗੇ ਵਧਾਉਣਾ ਸਾਡਾ ਪਹਿਲਾ ਫ਼ਰਜ਼ ਹੈ।

ਵਿਸਾਖੀ ਸਮਾਗਮ ਵਿਚ ਭਾਰਤ ਦੀ ਕੌਂਸਲ ਜਨਰਲ ਅਭਿਲਾਸ਼ਾ ਜੋਸ਼ੀ ਵੀ ਸ਼ਾਮਲ ਹੋਏ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਵਿਕਟੋਰੀਆ ਦੀ ਮੇਅਰ ਲਿਜ਼ਾ ਹੈਲਪਸ ਨੇ ਕਿਹਾ ਕਿ ਆਉਣ ਵਾਲੇ ਵਰਿਆਂ ਦੌਰਾਨ ਵਿਸਾਖੀ ਦਾ ਤਿਉਹਾਰ ਵਧੇਰੇ ਉਤਸ਼ਾਹ ਨਾਲ ਮਨਾਉਂਦਿਆਂ ਅਸੀਂ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਾਂਗੇ ਕਿ ਵਿਕਟੋਰੀਆ ਸ਼ਹਿਰ ਦੀ ਪਛਾਣ ਵੰਨ-ਸੁਵੰਨੇ ਸਭਿਆਚਾਰਕ ਪਿਛੋਕੜ ਵਾਲੇ ਪ੍ਰਵਾਸੀਆਂ ਦਾ ਨਿੱਘਾ ਸਵਾਗਤ ਕਰਨ ਵਾਲਿਆਂ ਵਜੋਂ ਹੋਵੇ।

ਇਸ ਸਮਾਗਮਾਂ ਦੌਰਾਨ ਸਿਟੀ ਹਾਲ ਵਿਖੇ ਸਿੱਖ ਵਿਰਾਸਤ ਨਾਲ ਸਬੰਧਤ ਪ੍ਰਦਰਸ਼ਨੀ ਵੀ ਲਗਾਈ ਗਈ ਦੱਸ ਦੇਈਏ ਕਿ ਵਿਕਟੋਰੀਆ ਦੇ ਪਹਿਲੇ ਗੁਰੂ ਘਰ ਦੀ ਸਥਾਪਨਾ 1912 ਵਿਚ ਕੀਤੀ ਗਈ ਸੀ ।

Share this Article
Leave a comment