ਇਮਰਾਨ ਖਾਨ ਸਰਕਾਰ ਨੇ ਕਸ਼ਮੀਰ ਮੁੱਦੇ ਨੂੰ ਲੈ ਕੇ ਭਾਰਤ-ਪਾਕਿ ਰਿਸ਼ਤਿਆਂ ‘ਤੇ ਲਿਆ ਵੱਡਾ ਫੈਸਲਾ

TeamGlobalPunjab
2 Min Read

ਜੰਮੂ ਅਤੇ ਕਸ਼ਮੀਰ ਤੋਂ ਧਾਰਾ 370 ਤੇ ਧਾਰਾ 35ਏ ਹਟਾਏ ਜਾਣ ਤੋਂ ਬਾਅਦ ਬੌਖਲਾਏ ਪਾਕਿਸਤਾਨ ਨੇ ਭਾਰਤ ਦੇ ਨਾਲ ਵਪਾਰਕ ਰਿਸ਼ਤੇ ਤੋੜ ਦਿੱਤੇ ਹਨ। ਆਰਥਕ ਤੰਗੀ ਨਾਲ ਜੂਝ ਰਹੇ ਪਾਕਿਸਤਾਨ ਨੇ ਇਹ ਫੈਸਲਾ ਅਜਿਹੇ ਸਮੇਂ ‘ਚ ਲਿਆ ਹੈ, ਜਦੋਂ ਭਾਰਤ ਵੱਲੋਂ ਪੁਲਵਾਮਾ ਹਮਲੇ ਤੋਂ ਬਾਅਦ ਮੋਸਟ ਫੇਵਰਡ ਨੇਸ਼ਨ ( MFN ) ਦਾ ਦਰਜਾ ਖੋਹੇ ਜਾਣ ਦੀ ਵਜ੍ਹਾ ਨਾਲ ਭਾਰਤ ‘ਚ ਉਸ ਦਾ ਐਕਸਪੋਰਟ ਬਹੁਤ ਘੱਟ ਹੋ ਚੁੱਕਿਆ ਹੈ।

ਪਾਕਿਸਤਾਨ ਦੇ ਅੰਗਰੇਜ਼ੀ ਅਖਬਾਰ ਡਾਨ ਦੀ ਵੈਬਸਾਈਟ ਅਨੁਸਾਰ ਰਾਸ਼ਟਰੀ ਸੁਰੱਖਿਆ ਕਮੇਟੀ ( NSC ) ਨੇ ਬੁੱਧਵਾਰ ਨੂੰ ਪਾਕਿਸਤਾਨ ਦੇ ਸਫ਼ਾਰਤੀ ਸਬੰਧਾਂ ਨੂੰ ਘੱਟ ਕਰਨ ਤੇ ਭਾਰਤ ਦੇ ਨਾਲ ਸਾਰੇ ਦੁਵੱਲੇ ਵਪਾਰ ਨੂੰ ਰੱਦ ਕਰਨ ਦਾ ਸੰਕਲਪ ਲੈਂਦੇ ਹੋਏ, ਕਸ਼ਮੀਰ ‘ਤੇ ਕਬਜ਼ੇ ਸਬੰਧੀ ਹਾਲੀਆ ਘਟਨਾਵਾਂ ਨੂੰ ਮੱਦੇਨਜ਼ਰ ਕਈ ਵੱਡੇ ਫੈਸਲੇ ਲਏ।

ਉੱਥੇ ਹੀ ਪਾਕਿਸਤਾਨ ‘ਚ ਸਥਿਤ ਭਾਰਤੀ ਦੂਤਾਵਾਸ ਤੋਂ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰਿਆ ਨੂੰ ਭਾਰਤ ਵਾਪਸ ਭੇਜਣ ਦਾ ਫ਼ੈਸਲਾ ਲਿਆ ਹੈ। ਨਾਲ ਹੀ ਪਾਕਿਸਤਾਨ ਨੇ ਫੈਸਲਾ ਲਿਆ ਹੈ ਕਿ ਉਹ ਜੰਮੂ-ਕਸ਼ਮੀਰ ਮੁੱਦੇ ਨੂੰ ਸੰਯੁਕਤ ਰਾਸ਼ਟਰ ‘ਚ ਲੈ ਕੇ ਜਾਵੇਗਾ।

ਦੱਸ ਦੇਈਏ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਤੋਂ ਨਿਰਯਾਤ ਕੀਤੇ ਜਾਣ ਵਾਲੇ ਸਾਮਾਨ ‘ਤੇ ਬੇਸਿਕ ਕਸਟਮ ਡਿਊਟੀ ਨੂੰ 200 ਫੀਸਦੀ ਤੱਕ ਵਧਾ ਦਿੱਤੀ ਸੀ। 200 ਫ਼ੀਸਦੀ ਸੀਮਾ ਟੈਕਸ ਲਗਾਏ ਜਾਣ ਤੋਂ ਬਾਅਦ ਆਯਾਤ ‘ਚ ਕਮੀ ਆਈ ਹੈ। ਉਧਰ ਦੂਜੇ ਪਾਸੇ ਭਾਰਤੀ ਖੁਫਿਆ ਏਜੰਸੀਆਂ ਨੂੰ ਅਲਰਟ ਜਾਰੀ ਕੀਤਾ ਹੈ। ਪਾਕਿ ਦੀ ਬਾਰਡਰ ਐਕਸ਼ਨ ਟੀਮ ਵਲੋਂ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।

Share this Article
Leave a comment