ਉਮਰਾਨੰਗਲ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ, ਹਾਈਕੋਰਟ ਵੱਲੋਂ ਨੋਟਿਸ ਜਾਰੀ

Prabhjot Kaur
1 Min Read

ਚੰਡੀਗੜ੍ਹ: ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਵਿੱਚ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ ਦਰਅਸਲ ਉਮਰਾਨੰਗਲ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

ਸਰਕਾਰ ਨੇ ਉਮਰਾਨੰਗਲ ਨੂੰ ਦਿੱਤੀ ਖੁੱਲੀ ਜ਼ਮਾਨਤ ਦਾ ਵਿਰੋਧ ਕਰਦਿਆਂ ਅਰਜ਼ੀ ਦਾਖਿਲ ਕਰਕੇ ਇਸ ਨੂੰ ਇੱਕ ਵੱਡਾ ਮਾਮਲਾ ਦੱਸਿਆ ਹੈ ਅਤੇ ਕਿਹਾ ਹੈ ਕਿ ਸਰਕਾਰ ਦੀ ਸਲਾਹ ਦੇ ਬਗੈਰ ਉਮਰਾਨੰਗਲ ਨੂੰ ਅਜਿਹੀ ਖੁੱਲੀ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ ਸੀ, ਲਿਹਾਜ਼ਾ ਖੁੱਲੀ ਜ਼ਮਾਨਤ ਦੇ ਦਿੱਤੇ ਹੁਕਮ ‘ਤੇ ਮੁੜ ਗੌਰ ਕੀਤਾ ਜਾਣਾ ਚਾਹੀਦਾ ਹੈ।

ਸਰਕਾਰ ਦੀ ਇਸ ਅਰਜ਼ੀ ‘ਤੇ ਹਾਈਕੋਰਟ ਨੇ ਉਮਰਾਨੰਗਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਉਮਰਾਨੰਗਲ ਦੀ ਅਗਾਂਓਂ ਜ਼ਮਾਨਤ ਦਾ ਨਿਪਟਾਰਾ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਸੀ ਕਿ ਉਨਾਂ ਦੀ ਗ੍ਰਿਫਤਾਰੀ ਤੋਂ ਪਹਿਲਾਂ ਸੱਤ ਦਿਨ ਦਾ ਨੋਟਿਸ ਦਿੱਤਾ ਜਾਵੇ ਜਿਸ ‘ਤੇ ਸਰਕਾਰ ਆਪਣਾ ਵਿਰੋਧ ਦਰਸ਼ਾ ਰਹੀ ਹੈ ਅਤੇ ਹਾਈਕੋਰਟ ਦੇ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਰਜ਼ੀ ਦਾਖਿਲ ਕੀਤੀ ਹੈ।

Share this Article
Leave a comment