ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਐਨ.ਕੇ. ਸ਼ਰਮਾ ਵੱਲੋਂ ਵਪਾਰ ਅਤੇ ਉਦਯੋਗ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਨਾਲ ਜੁੜੇ ਵਪਾਰ ਅਤੇ ਉਦਯੋਗ ਜਗਤ ਦੇ ਸੀਨੀਅਰ ਆਗੁਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਹਰਪਾਲ ਜੁਨੇਜਾ ਪਟਿਆਲਾ ਅਤੇ ਹਰਪ੍ਰੀਤ ਸਿੰਘ ਜਲੰਧਰ ਨੂੰ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਿਹਨਾਂ ਆਗੂਆਂ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਸ. ਅਵਤਾਰ ਸਿੰਘ ਬਿੱਟਾ ਲੁਧਿਆਣਾ, ਭੁਪਿੰਦਰ ਸਿੰਘ ਧਰਨਾ ਲੁਧਿਆਣਾ, ਮਨਪ੍ਰੀਤ ਸਿੰੰਘ ਬੰਟੀ ਲੁਧਿਆਣਾ, ਗੁਰਵਿੰਦਰ ਸਿੰਘ ਸਚਦੇਵਾ, ਰਜਿੰਦਰ ਸਿੰਘ ਸਰਹਾਣੀ, ਗੁਰਪ੍ਰੀਤ ਸਿੰਘ ਰਾਵੀ ਅਤੇ ਗੁਰਬਚਨ ਸਿੰਘ ਕਥੂਰੀਆ ਦੇ ਨਾਮ ਸ਼ਾਮਲ ਹਨ।