ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਵੱਖ ਹੋਣ ਤੋਂ ਬਾਅਦ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵਿਰੁੱਧ ਸਖਤ ਰੁੱਖ ਅਖਤਿਆਰ ਕੀਤਾ ਹੋਇਆ ਹੈ। ਉਹ ਹਰ ਦਿਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਬਿਆਨਬਾਜੀਆਂ ਕਰ ਰਹੇ ਹਨ ਉੱਥੇ ਹੀ ਹੁਣ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਵੱਡੇ ਢੀਂਡਸਾ ਨੇ ਮਸਤੂਆਣਾ ਸਾਹਿਬ ਵਿਵਾਦ ‘ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਕਦੀ ਵੀ ਟੀਏ ਵੀ ਕਿਸੇ ਇੰਸਟੀਊਸ਼ਨ ਤੋਂ ਨਹੀਂ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਪ ਹੀ ਐਸਜੀਪੀਸੀ ਨੂੰ ਹੜੱਪ ਰਿਹਾ ਹੈ ਅਤੇ ਅਸੀਂ ਉਸ ਨੂੰ ਬਚਾਅ ਰਹੇ ਹਾਂ ਪਰ ਉਹ ਖੁਦ ਹੀ ਫਸਦਾ ਜਾ ਰਿਹਾ ਹੈ।
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਜੋ ਵੀ ਜਾਂਚ ਕਰਵਾਉਣੀ ਹੋਵੇ ਕਰਵਾ ਲੈਣ ਨਹੀਂ ਫਿਰ ਉਹ ਇਨ੍ਹਾਂ ਵਿਰੁੱਧ ਜਾਂਚ ਕਰਵਾਉਣਗੇ ਜਦੋਂ ਇਹ ਐਸਜੀਪੀਸੀ ‘ਚੋਂ ਚਲੇ ਗਏ ਜਿਸ ਤੋਂ ਪਤਾ ਲੱਗੇਗਾ ਕਿ ਕਿੰਨੇ ਕਿੰਨੇ ਪੈਸੇ ਕਿਸ ਨੇ ਖਾਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਲੱਖਾਂ ਰੁਪਏ ਦੇ ਘਪਲੇ ਹੋਏ ਹਨ।