ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਸਕੂਲ ਚਲਾਏ ਜਾ ਰਹੇ ਹਨ ਉਥੇ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਲਈ ਸਮੇਂ ਸਮੇਂ ਸਿਰ ਵਿਸ਼ੇਸ਼ ਟਰਾਇਲ ਕਰਵਾਏ ਜਾ ਰਹੇ ਹਨ। ਜਿਸ ਦੇ ਚਲਦਿਆਂ ਹੁਣ ਲੜਕੀਆਂ ਲਈ ਵਿਸ਼ੇਸ਼ ਪਹਿਲ ਕਰਦਿਆਂ ਹਾਕੀ ਬੈਡਮਿੰਟਨ ਅਤੇ ਅਥਲੈਟਿਕਸ ਦੇ ਟਰਾਇਲ ਕਰਵਾਏ ਜਾ ਰਹੇ ਹਨ । ਤੇਰਾਂ ਤੇ ਚੌਦਾਂ ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਇਹ ਟਰਾਇਲ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੀ ਪੰਜਾਬ ਵਿੱਚੋਂ ਕਿਤੋਂ ਵੀ ਖਿਡਾਰਨਾਂ ਹਿੱਸਾ ਲੈ ਸਕਦੀਆਂ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਲੜਕੀਆਂ ਦੀ ਰਿਹਾਇਸ਼, ਖਾਣ ਪੀਣ ਦੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੜਕੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਇਹ ਪਹਿਲ ਕੀਤੀ ਜਾ ਰਹੀ ਹੈ। ਦਸ ਦੇਈਏ ਕਿ ਇਸ ਤੋਂ ਪਹਿਲਾਂ ਲੜਕਿਆਂ ਦੇ ਵੀ ਹਾਕੀ ਦੇ ਟਰਾਇਲ ਲਏ ਗਏ ਹਨ ਜਿਨ੍ਹਾਂ ਦੀ ਚੋਣ ਕੀਤੀ ਜਾ ਰਹੀ ਹੈ ।