ਓਨਟਾਰੀਓ ਵਿੱਚ ਕੋਵਿਡ-19 ਦੇ 287 ਨਵੇਂ ਮਾਮਲੇ ਸਾਹਮਣੇ ਆਏ ਹਨ। ਦੋ ਹਫਤਿਆਂ ਵਿੱਚ ਅਜਿਹਾ ਪਹਿਲੀ ਵਾਰੀ ਹੋਇਆ ਹੈ ਕਿ ਨਵੇਂ ਕੇਸਾਂ ਦੀ ਗਿਣਤੀ 300 ਤੋਂ ਘੱਟ ਦਰਜ ਕੀਤੀ ਗਈ ਹੋਵੇ। ਇਸ ਤੋਂ ਪਹਿਲੇ ਪੰਜ ਦਿਨ ਰੋਜ਼ਾਨਾ 400 ਤੋਂ ਵੱਧ ਨਵੇਂ ਮਾਮਲੇ ਮਿਲਦੇ ਰਹੇ ਹਨ। ਬੀਤੇ ਦਿਨ 21 ਮੌਤਾਂ ਹੋਈਆਂ ਹਨ ਇਸ ਨਾਲ ਪ੍ਰੋਵਿੰਸ ਵਿੱਚ ਕੋਵਿਡ-19 ਨਾਲ ਹੋਈਆਂ ਮੌਤਾਂ ਦੀ ਗਿਣਤੀ 2,123 ਤੱਕ ਅੱਪੜ ਗਈ ਹੈ।
ਜੇਕਰ ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਓਨਟਾਰੀਓ ਹੈਲਥ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇੱਥੇ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਇਜਾਫਾ ਵੇਖਣ ਨੂੰ ਮਿਲ ਰਿਹਾ ਸੀ। ਐਤਵਾਰ ਸਵੇਰੇ ਪ੍ਰੋਵਿੰਸ ਵਿੱਚ ਨੋਵਲ ਕਰੋਨਾਵਾਇਰਸ ਦੇ 460 ਨਵੇਂ ਮਾਮਲੇ ਰਿਕਾਰਡ ਕੀਤੇ ਗਏ ਸਨ। ਇਹ ਲਗਾਤਾਰ ਚੌਥਾ ਦਿਨ ਸੀ ਜਦੋਂ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ 400 ਤੋਂ ਵੱਧ ਰਹੀ ਸੀ। 8 ਮਈ ਤੋਂ ਬਾਅਦ ਐਤਵਾਰ ਨੂੰ ਕਰੋਨਾਵਾਇਰਸ ਦੇ ਸੱਭ ਤੋਂ ਵੱਧ 477 ਮਾਮਲੇ ਸਾਹਮਣੇ ਆਏ। ਇੱਕ ਦਿਨ ਪਹਿਲਾਂ ਨਾਲੋਂ ਇਨ੍ਹਾਂ ਮਾਮਲਿਆਂ ਵਿੱਚ 1.8 ਫੀ ਸਦੀ ਦਾ ਵਾਧਾ ਦਰਜ ਕੀਤਾ ਗਿਆ। ਜਿਨ੍ਹਾਂ 64 ਫੀ ਸਦੀ ਤੋਂ ਵੀ ਵੱਧ ਮਾਮਲਿਆਂ ਦੀ ਪੁਸ਼ਟੀ ਹੋਈ ਉਨ੍ਹਾਂ ਵਿੱਚੋਂ ਸਾਰਿਆਂ ਦੀ ਰਿਪੋਰਟ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਪਬਲਿਕ ਹੈਲਥ ਯੂਨਿਟਸ ਵੱਲੋਂ ਕੀਤੀ ਗਈ ਸੀ।