ਓਮੀਕ੍ਰੋਨ ਦੀ ਦਹਿਸ਼ਤ,ਦੇਸ਼ ‘ਚ ਬੱਚਿਆਂ ਦੀ ਵੈਕਸੀਨ ਨੂੰ ਮਿਲੀ ਮਨਜ਼ੂਰੀ

TeamGlobalPunjab
2 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  ਰਾਸ਼ਟਰ ਦੇ ਨਾਂ ਸੰਬੋਧਨ ਕਰਦਿਆਂ ਲੋਕਾਂ ਨੂੰ ਆਉਂਦੇ ਨਵੇਂ ਸਾਲ ਦੇ ਜਸ਼ਨਾਂ/ਤਿਉਹਾਰਾਂ ਦੌਰਾਨ  ਓਮੀਕ੍ਰੋਨ ਤੋਂ ਚੌਕਸ ਤੇ ਸਾਵਧਾਨ ਰਹਿਣ ਦੀ ਅਪੀਲ ਕੀਤੀ। ਦੇਸ਼ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਦੀ ਗਿਣਤੀ ਦੇ ਨਾਲ ‘ਓਮੀਕ੍ਰੋਨ’ ਤੇਜ਼ੀ ਨਾਲ ਫੈਲ ਰਿਹਾ ਹੈ।DCGI ਨੇ ਬੱਚਿਆਂ ਲਈ ਕੋਵੈਕਸਿਨ (Covaxin) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਟੀਕਾ ਐਮਰਜੈਂਸੀ ਦੀ ਸਥਿਤੀ ਵਿੱਚ 12 ਤੋਂ 18 ਸਾਲ ਦੇ ਬੱਚੇ ਨੂੰ ਦਿੱਤਾ ਜਾ ਸਕਦਾ ਹੈ।

ਮੋਦੀ ਨੇ ਕਿਹਾ ਕਿ 12-18 ਸਾਲ ਤੱਕ ਦੇ ਬੱਚਿਆਂ ਦਾਕੋਰੋਨਾ  ਰੋਕੂ ਟੀਕਾਕਰਨ ਪ੍ਰੋਗਰਾਮ 3 ਜਨਵਰੀ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਵਿਗਿਆਨੀ ਓਮੀਕ੍ਰੋਨ ਦੇ ਟਾਕਰੇ ਲਈ ਖੋਜ ਦੇ ਕੰਮ ’ਚ ਜੁਟੇ ਹੋਏ ਹਨ। ਉਨ੍ਹਾਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਸਥਿਤੀ ਤੋਂ ਘਬਰਾਉਣ ਨਾ ਅਤੇ ਮਾਸਕ ਪਹਿਨਦੇ ਰਹਿਣੇ ਤੇ ਹੱਥ ਧੋਂਦੇ ਰਹਿਣ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਸਪਤਾਲਾਂ ’ਚ ਆਕਸੀਜਨ ਤੇ ਬੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਹੈ ਅਤੇ ਨੇਜ਼ਲ ਤੇ ਡੀਐੱਨਏ ਵੈਕਸੀਨ ਵੀ ਜਲਦੀ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਕਾਮਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ 10 ਜਨਵਰੀ ਤੋਂ ਤੀਜੀ ਡੋਜ਼ ਦੇਣੀ ਸ਼ੁਰੂ ਕੀਤੀ ਜਾ ਰਹੀ ਹੈ।

ਦਸ ਦਈਏ ਕਿ ਦੁਨੀਆ ਦੇ ਬਾਕੀ ਦੇਸ਼ਾਂ ਵਿੱਚ ਬੱਚਿਆਂ ਦੇ ਟੀਕਾਕਰਨ ਦਾ ਕੰਮ ਬਹੁਤ ਪਹਿਲਾਂ ਸ਼ੁਰੂ ਹੋ ਚੁੱਕਾ ਹੈ। ਅਮਰੀਕਾ ਹੋਵੇ ਜਾਂ ਬ੍ਰਿਟੇਨ, ਹਰ ਦੇਸ਼ ਨੇ ਸਮੇਂ ਤੋਂ ਪਹਿਲਾਂ ਹੀ ਇਸ ਆਬਾਦੀ ਨੂੰ ਵੈਕਸੀਨ ਦੇ ਦਿੱਤੀ ਸੀ। ਪਰ ਭਾਰਤ ਵਿੱਚ ਪਹਿਲਾਂ ਬਜ਼ੁਰਗਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦੇਣ ‘ਤੇ ਜ਼ੋਰ ਦਿੱਤਾ ਜਾ ਰਿਹਾ ਸੀ।

ਭਾਰਤ ਸਰਕਾਰ ਦੀ ਸੰਸਥਾ ਵੀ ਬੱਚਿਆਂ ਦੇ ਟੀਕਾਕਰਨ ਨੂੰ ਜ਼ਿਆਦਾ ਤਰਜੀਹ ਨਹੀਂ ਦੇ ਰਹੀ ਸੀ। ਪਰ ਹੁਣ DCGI ਨੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ Covaxin ਦੇ ਟੀਕੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਸਿਰਫ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਹੀ ਇਹ ਟੀਕਾ ਲਗਾਇਆ ਜਾਵੇਗਾ। ਅਜਿਹੇ ‘ਚ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

- Advertisement -

Share this Article
Leave a comment