ਓਮੀਕ੍ਰੋਨ  ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ 5 ਸੂਬਿਆਂ ‘ਚ ਚੋਣਾਂ ਲਈ ਹੋਣ ਵਾਲੀਆਂ ਸਿਆਸੀ ਰੈਲੀਆਂ ‘ਤੇ ਰੋਕ ਲਗਾਉਣ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ ‘ਚ

TeamGlobalPunjab
2 Min Read

ਨਵੀਂ ਦਿੱਲੀ: ਓਮੀਕ੍ਰੋਨ  ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ 5 ਸੂਬਿਆਂ ‘ਚ ਚੋਣਾਂ ਲਈ ਹੋਣ ਵਾਲੀਆਂ ਸਿਆਸੀ ਰੈਲੀਆਂ ‘ਤੇ ਰੋਕ ਲਗਾਉਣ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ।  ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਚੋਣ ਕਮਿਸ਼ਨ ਨੂੰ ਡਿਜੀਟਲ ਰੈਲੀ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਹ ਵੀ ਕਿਹਾ ਗਿਆ ਹੈ ਕਿ ਸਿਆਸੀ ਰੈਲੀਆਂ ਸਬੰਧੀ ਚੋਣ ਕਮਿਸ਼ਨ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਐਡਵੋਕੇਟ ਵਿਸ਼ਾਲ ਤਿਵਾਰੀ ਨੇ ਸੁਪਰੀਮ ਕੋਰਟ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਹੈ।

ਜ਼ਿਕਰਯੋਗ ਹੈ ਕਿ ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਦਾ ਖ਼ਤਰਾ ਹੈ। ਨਵੇਂ ਵੇਰੀਐਂਟ Omicron ਨੂੰ ਲੈ ਕੇ ਦੇਸ਼ ਭਰ ‘ਚ ਅਲਰਟ ਹੈ। ਦਿੱਲੀ ਸਮੇਤ ਕਈ ਰਾਜਾਂ ਵਿੱਚ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਸਭ ਦੇ ਵਿਚਕਾਰ ਯੂਪੀ ਸਮੇਤ ਪੰਜ ਰਾਜਾਂ ਵਿੱਚ ਜਲਦੀ ਹੀ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। ਅਜਿਹੇ ‘ਚ ਇਲਾਹਾਬਾਦ ਹਾਈਕੋਰਟ ਨੇ ਪੀਐੱਮ ਮੋਦੀ ਅਤੇ ਚੋਣ ਕਮਿਸ਼ਨ ਨੂੰ ਯੂਪੀ ਚੋਣਾਂ ਮੁਲਤਵੀ ਕਰਨ ਅਤੇ ਰੈਲੀਆਂ ‘ਤੇ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਹੈ। ਇਲਾਹਾਬਾਦ ਹਾਈ ਕੋਰਟ ਨੇ ਬੇਨਤੀ ਕੀਤੀ ਹੈ ਕਿ ਚੋਣ ਰੈਲੀਆਂ, ਮੀਟਿੰਗਾਂ ਜਿਨ੍ਹਾਂ ਵਿੱਚ ਭੀੜ ਇਕੱਠੀ ਹੁੰਦੀ ਹੈ, ਨੂੰ ਤੁਰੰਤ ਰੋਕਿਆ ਜਾਵੇ। ਜੇਕਰ ਸੰਭਵ ਹੋਵੇ ਤਾਂ ਫਰਵਰੀ ਵਿੱਚ ਹੋਣ ਵਾਲੀਆਂ ਚੋਣਾਂ ਵੀ ਇੱਕ-ਦੋ ਮਹੀਨੇ ਲਈ ਮੁਲਤਵੀ ਕਰ ਦਿੱਤੀਆਂ ਜਾਣ। ਹਾਈਕੋਰਟ ਨੇ ਟਿੱਪਣੀ ਕੀਤੀ ਕਿ ਜੇਕਰ ਜ਼ਿੰਦਗੀ ਹੈ ਤਾਂ ਦੁਨੀਆ ਹੈ। ਹਾਲਾਂਕਿ ਸਰਕਾਰ ਓਮੀਕ੍ਰੋਨ ਨੂੰ ਲੈ ਕੇ ਗੰਭੀਰ ਹੈ। ਪੀਐਮ ਮੋਦੀ ਨੇ ਕੋਰੋਨਾ ਨੂੰ ਲੈ ਕੇ ਸਮੀਖਿਆ ਮੀਟਿੰਗ ਵੀ ਕੀਤੀ ਅਤੇ ਕੋਰੋਨਾ ‘ਤੇ ਕਾਬੂ ਪਾਉਣ ਲਈ ਵਿਚਾਰ-ਵਟਾਂਦਰਾ ਕੀਤਾ।

Share this Article
Leave a comment