ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਆਸ਼ੂ

TeamGlobalPunjab
2 Min Read

ਫਰੀਦਕੋਟ: ਸ਼੍ਰੀ ਭਾਰਤ ਭੂਸ਼ਣ ਆਸ਼ੂ ਖੁਰਾਕ ਤੇ ਸਿਵਲ ਸਪਲਾਈ ਖਪਤਕਾਰ ਮਾਮਲੇ ਮੰਤਰੀ ਪੰਜਾਬ ਨੇ ਕਿਹਾ ਕਿ ਰਾਜ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਬਹੁਤ ਹੀ ਸੁਚੱਜੇ ਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਤੇ ਮੰਡੀਆਂ ਵਿੱਚ ਕਿਸਾਨ,ਆੜਤੀਆਂ,ਲੇਬਰ ਆਦਿ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਖਰੀਦ ਉਪਰੰਤ ਮੰਡੀਆਂ ਵਿੱਚੋਂ ਲਿਫਟਿੰਗ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵੀ ਆਨਲਾਈਨ ਸ਼ੁਰੂ ਕਰ ਦਿੱਤੀ ਗਈ ਹੈ ਤੇ ਰਾਜ ਦੇ ਸਾਰੇ ਜ਼ਿਲਿਆਂ ਦੇ ਖਰੀਦ ਕੇਂਦਰਾਂ ਵਿੱਚ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਕਿ ਜੇਕਰ ਕਿਸਾਨਾਂ,ਆੜਤੀਆਂ ,ਲੇਬਰ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੱਢਿਆ ਜਾਵੇ। ਅੱਜ ਉਹ ਫਰੀਦਕੋਟ ਵਿਖੇ ਵਿਧਾਇਕ ਸ.ਕੁਸ਼ਲਦੀਪ ਸਿੰਘ ਢਿਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਗੱਲਬਾਤ ਕਰ ਰਹੇ ਸਨ।

ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਜੋ ਕਿ ਕਾਂਗਰਸ ਪਾਰਟੀ ਵੱਲੋਂ ਮਿਉਂਸੀਪਲ ਚੋਣਾਂ ਉਪਰੰਤ ਅਹੁਦੇਦਾਰ ਬਣਾਉਣ ਲਈ ਓਬਜ਼ਰਵਰ ਨਿਯੁਕਤ ਕੀਤੇ ਗਏ ਸਨ।ਇਸ ਮੌਕੇ ਉਨ੍ਹਾਂ ਨਗਰ ਕੌਂਸਲ ਫਰੀਦਕੋਟ ਕੋਟਕਪੂਰਾ,ਜੈਤੋ ਦੇ ਕਾਂਗਰਸ ਪਾਰਟੀ ਤੇ ਚੁਣੇ ਗਏ ਕੌਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਤੇ ਉਨ੍ਹਾਂ ਤੋਂ ਪ੍ਰਧਾਨਗੀ ਤੇ ਹੋਰ ਅਹੁਦੇਦਾਰਾਂ ਸਬੰਧੀ ਰਾਏ ਲਈ।ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਦੀ ਫ਼ਰੀਦਕੋਟ ਦੀਆਂ ਤਿੰਨ ਨਗਰ ਕੌਂਸਲਾਂ ਜੈਤੋ, ਕੋਟਕਪੂਰਾ ਅਤੇ ਫ਼ਰੀਦਕੋਟ ਵਿੱਚ ਚੋਣ ਕੀਤੇ ਜਾਣ ਵਾਲੇ ਪ੍ਰਧਾਨ ਅਤੇ ਹੋਰ ਦੂਜੇ ਅਹੁਦਿਆਂ ਸਬੰਧੀ ਜੇਤੂ ਕੌਂਸਲਰਾਂ ਦੀ ਰਾਏ ਜਾਣਨ ਲਈ ਡਿਊਟੀ ਲਗਾਈ ਗਈ ਸੀ ਅਤੇ ਇਸ ਸਬੰਧ ਵਿਚ ਉਨ੍ਹਾਂ ਨੇ ਤਿੰਨਾਂ ਨਗਰ ਕੌਂਸਲਾਂ ਦੇ ਕਾਂਗਰਸ ਦੇ ਜੇਤੂ ਉਮੀਦਵਾਰਾਂ ਨਾਲ ਮੀਟਿੰਗ ਕੀਤੀ ਹੈ ਤੇ ਇਸ ਸੰਬੰਧੀ ਹਰੇਕ ਮੈਂਬਰ ਦੀ ਰਾਏ ਜਾਣੀ ਹੈ ।ਸ੍ਰੀ ਆਸ਼ੂ ਨੇ ਕਿਹਾ ਕਿ ਉਹ ਕਾਂਗਰਸ ਦੇ ਨਵੇ ਚੁਣੇ ਨੁਮਾਇੰਦੇ ਦੀ ਰਾਏ ਸਬੰਧੀ ਜਾਣਕਾਰੀ ਪਾਰਟੀ ਤੱਕ ਪਹੁੰਚਾਉਣਗੇ।

Share this Article
Leave a comment