ਕਪੂਰਥਲਾ : ਪੰਜਾਬ ਦੇ ਕਪੂਰਥਲਾ ‘ਚ ਬੇਅਦਬੀ ਦੇ ਦੋਸ਼ ‘ਚ ਹੋਈ ਲਿੰਚਿੰਗ ਦੇ ਮਾਮਲੇ ‘ਚ ਪੁਲਿਸ ਦੀ ਜਾਂਚ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਪੁਲਿਸ ‘ਤੇ ਕਾਲ ਤੋਂ ਬਾਅਦ ਯੂ-ਟਰਨ ਲੈਣ ਦਾ ਦੋਸ਼ ਹੈ। ਪ੍ਰੈਸ ਕਾਨਫਰੰਸ ਦੌਰਾਨ ਆਈਜੀ-ਐਸਐਸਪੀ ਨੂੰ 8 ਵਾਰ ਫੋਨ ਆਇਆ।ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਦੇ ਇਕ ਦਿਨ ਬਾਅਦ ਕਪੂਰਥਲਾ ‘ਚ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਕਪੂਰਥਲਾ ਦੇ ਨਿਜ਼ਾਮਪੁਰ ‘ਚ ਇਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਭੀੜ ਦਾ ਦੋਸ਼ ਹੈ ਕਿ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਨੇ ਇਸ ਨੂੰ ਚੋਰੀ ਦਾ ਮਾਮਲਾ ਦੱਸਿਆ ਹੈ।
ਦੱਸ ਦਈਏ ਕਿ ਸ਼ਨੀਵਾਰ ਨੂੰ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲੇ ‘ਚ ਪੰਜਾਬ ਸਰਕਾਰ ਨੇ ਐੱਸ.ਆਈ.ਟੀ. ਦਾ ਗਠਨ ਕੀਤਾ ਹੈ। ਭੀੜ ਦਾ ਦੋਸ਼ ਹੈ ਕਿ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਨੇ ਇਸ ਨੂੰ ਚੋਰੀ ਦਾ ਮਾਮਲਾ ਦੱਸਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਟੀਮ ਅਗਲੇ ਦੋ ਦਿਨਾਂ ਵਿੱਚ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੇਗੀ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਨ, ਜਿੱਥੇ ਉਨ੍ਹਾਂ ਕਿਹਾ ਕਿ ਸ਼ਾਇਦ ਇਹ ਸਾਜ਼ਿਸ਼ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਚੀ ਗਈ ਹੈ।
ਇਲਜ਼ਾਮ ਹੈ ਕਿ ਕਪੂਰਥਲਾ ਵਿੱਚ ਲੋਕਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਇੱਕ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਲੋਕਾਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਨੇ ਕਪੂਰਥਲਾ ਦੇ ਨਿਜ਼ਾਮਪੁਰ ਮੋੜ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਸੀ।ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ’ਚ ਲੈ ਕੇ ਆਪਣੇ ਨਾਲ ਲੈ ਜਾਣ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜ਼ਬਰਦਸਤ ਹੱਥੋਪਾਈ ਹੋ ਗਈ। ਪੁਲਿਸ ਨੇ ਮੁਲਜ਼ਮਾਂ ’ਤੇ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਪਰ ਭੀੜ ਨੇ ਨਾ ਸੁਣੀ ਤੇ ਮੁਲਜ਼ਮ ਨੌਜਵਾਨ ਦਾ ਕਤਲ ਕਰ ਦਿੱਤਾ।
ਹੁਣ ਪੁਲਿਸ ਇਸ ਮਾਮਲੇ ਨੂੰ ਬੇਅਦਬੀ ਦੀ ਘਟਨਾ ਮੰਨਣ ਤੋਂ ਇਨਕਾਰ ਕਰ ਰਹੀ ਹੈ। ਪੁਲਿਸ ਅਨੁਸਾਰ ਇਹ ਵਿਅਕਤੀ ਚੋਰੀ ਦੇ ਮਕਸਦ ਨਾਲ ਗੁਰਦੁਆਰੇ ਵਿੱਚ ਦਾਖਲ ਹੋਇਆ ਸੀ ਅਤੇ ਇੱਥੇ ਕੋਈ ਬੇਅਦਬੀ ਨਹੀਂ ਕੀਤੀ ਗਈ। ਪ੍ਰੈੱਸ ਕਾਨਫਰੰਸ ‘ਚ ਪਹਿਲਾਂ ਆਈਜੀ ਜਲੰਧਰ ਜੀਐੱਸ ਢਿੱਲੋਂ ਨੇ ਖੁਦ ਪੂਰੇ ਮਾਮਲੇ ‘ਚ 4 ਨਾਮਜ਼ਦ ਅਤੇ ਸੌ ਅਣਪਛਾਤੇ ਲੋਕਾਂ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੀ ਗੱਲ ਕਹੀ। ਫਿਰ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦਾ ਫ਼ੋਨ ਵਜਿਆ ਤੇ ਉਹ ਕੁਰਸੀ ਤੋਂ ਉਠ ਗਏ। ਜਦੋਂ ਉਹ ਵਾਪਸ ਆਏ ਤਾਂ ਉਨ੍ਹਾਂ ਨੇ ਆਪਣੇ ਬਿਆਨ ਤੋਂ ਪਲਟਦੇ ਹੋਏ ਕਿਹਾ ਕਿ ਅਜੇ ਤੱਕ ਉਨ੍ਹਾਂ ਲੋਕਾਂ ਦੀ ਸ਼ਨਾਖਤ ਨਹੀਂ ਕੀਤੀ ਗਈ ਹੈ ਜਿਨ੍ਹਾਂ ਨੇ ਇਸ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਹੈ।