ਕਰਤਾਰਪੁਰ ਲਾਂਘੇ ਸਬੰਧੀ ਭਾਰਤ-ਪਾਕਿਸਤਾਨ ਵਿਚਾਲੇ ਵਾਹਗਾ ਬਾਰਡਰ ‘ਤੇ ਮੀਟਿੰਗ ਅੱਜ

Prabhjot Kaur
2 Min Read

ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਚਰਚਾ ਕਰਨ ਅਤੇ ਇਸ ਲਾਂਘੇ ਦੀ ਰੂਪ ਰੇਖਾ ਤਿਆਰ ਕਰਨ ਲਈ ਅੱਜ ਪਾਕਿਸਤਾਨੀ ਵਫਦ ਭਾਰਤ ਆ ਰਿਹਾ ਹੈ। ਇਹ ਮੀਟਿੰਗ ਕਰਤਾਰਪੁਰ ਲਾਂਘੇ ‘ਤੇ ਦੋਹਾਂ ਦੇਸ਼ਾਂ ਦੀ ਸਹਿਮਤੀ ਤੋਂ ਤਿੰਨ ਮਹੀਨੇ ਬਾਅਦ ਹੋਣ ਜਾ ਰਹੀ ਪਹਿਲੀ ਬੈਠਕ ਹੈ। ਇਸ ਦੇ ਚਲਦਿਆਂ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਬੀਐਸਐਫ ਦੇ ਆਲਾ ਅਧਿਕਾਰੀ ਵੱਲੋਂ ਕਰਤਾਰਪੁਰ ਸਾਹਿਬ ਦਰਸ਼ਨ ਸਥਾਨ ‘ਤੇ ਮੀਟਿੰਗ ਕਰਕੇ ਜਾਇਜ਼ਾ ਲਿਆ।ਇਹ ਬੈਠਕ ਅੰਮ੍ਰਿਤਸਰ ਨਜ਼ਦੀਕ ਅਟਾਰੀ ਸਰਹੱਦ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਦੋਵਾਂ ਮੁਲਕਾਂ ਦੇ ਗ੍ਰਹਿ ਮੰਤਰਾਲਿਆਂ ਦੇ ਅਧਿਕਾਰੀ ਸ਼ਿਰਕਤ ਕਰਨਗੇ। ਦੋਵੇਂ ਧਿਰਾਂ ‘ਚ ਪ੍ਰੋਜੈਕਟ ਬਾਰੇ ਤਕਨੀਕੀ ਪੱਧਰ ਤੇ ਚਰਚਾ ਹੋਵੇਗੀ। ਪੁਲਵਾਮਾ ਹਮਲੇ ਤੋਂ ਠੀਕ ਇੱਕ ਮਹੀਨੇ ਬਾਅਦ ਹੋਣ ਵਾਲੀ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਇਹ ਬੈਠਕ ਅੰਮ੍ਰਿਤਸਰ ਨਜ਼ਦੀਕ ਅਟਾਰੀ ਸਰਹੱਦ ‘ਤੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਹੋਵੇਗੀ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਦੋਵਾਂ ਮੁਲਕਾਂ ਦੇ ਗ੍ਰਹਿ ਮੰਤਰਾਲਿਆਂ ਦੇ ਅਧਿਕਾਰੀ ਸ਼ਿਰਕਤ ਕਰਨਗੇ। ਦੋਵੇਂ ਧਿਰਾਂ ‘ਚ ਪ੍ਰੋਜੈਕਟ ਬਾਰੇ ਤਕਨੀਕੀ ਪੱਧਰ ਤੇ ਚਰਚਾ ਹੋਵੇਗੀ। ਪੁਲਵਾਮਾ ਹਮਲੇ ਤੋਂ ਠੀਕ ਇੱਕ ਮਹੀਨੇ ਬਾਅਦ ਹੋਣ ਵਾਲੀ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਰਤਾਰਪੁਰ ਲਾਂਘਾ ਖੁੱਲਣ ਨਾਲ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਇਤਿਹਾਸਕ ਕਰਤਾਰਪੁਰ ਸਾਹਰਿ ਦੇ ਦਰਸ਼ਨ ਕਰ ਸਕਣਗੇ। ਉੱਧਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਸ ਸਿੰਘ ਨੇ ਗ੍ਰਹਿ ਮੰਤਰੀਲੇ ਵੱਲੋਂ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਨਿਬੇੜਣ ਦੇ ਫੈਸਲੇ ਦਾ ਸਵਾਗਤ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਸ਼ਰਥਾਲੂਆਂ ਲਈ ਬਿਨਾਂ ਵੀਜ਼ਾ ਦਰਸ਼ਨਾ ਦੀ ਮੰਗ ਵੀ ਕੀਤੀ ਸੀ।

Share this Article
Leave a comment