ਕਰਨਾਲ ‘ਚ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ, ਮੋਬਾਇਲ ਇੰਟਰਨੈੱਟ-SMS ਸੇਵਾ ਅੱਜ ਰਾਤ 12 ਵਜੇ ਤਕ ਰਹੇਗੀ ਬੰਦ

TeamGlobalPunjab
1 Min Read

ਕਰਨਾਲ: ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ। ਬੁੱਧਵਾਰ ਨੂੰ ਵੀ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਹੋਈ ਗੱਲਬਾਤ ਵੀ ਬੇਸਿੱਟਾਂ ਰਹੀ ਹੈ।

ਆਈ. ਏ. ਐੱਸ. ਅਧਿਕਾਰੀ ਆਯੁਸ਼ ਸਿਨਹਾ ਦੇ ਸਸਪੈਂਡ ਅਤੇ ਮਿ੍ਰਤਕ ਕਿਸਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਰਨਾਲ ‘ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਰਨਾਲ ‘ਚ ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਿਆ ਹੈ ਅਤੇ ਅੱਜ ਰਾਤ 12 ਵਜੇ ਤੱਕ ਮੋਬਾਇਲ ਇੰਟਰਨੈੱਟ ਅਤੇ ਐੱਸ. ਐੱਮ. ਐੱਸ. ਸੇਵਾ ‘ਤੇ ਬੈਨ ਲਾ ਦਿੱਤਾ ਹੈ। ਇਸ ਕਾਰਨ ਹੁਣ ਕਰਨਾਲ ਵਿੱਚ ਵੀਰਵਾਰ ਨੂੰ ਵੀ ਇੰਟਰਨੈਟ ਸੇਵਾਵਾਂ ਮੁਅੱਤਲ ਰਹਿਣਗੀਆਂ। ਸਰਕਾਰ ਨੇ ਇਹ ਹੁਕਮ ਅਫਵਾਹਾਂ ਨੂੰ ਰੋਕਣ ਲਈ ਦਿੱਤਾ ਹੈ। ਜ਼ਿਲ੍ਹੇ ਵਿੱਚ ਮੋਬਾਈਲ, ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਅੱਜ ਰਾਤ 11:59 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਕਰਨਾਲ ਵਿੱਚ ਧਰਨੇ ਦੀ ਜ਼ਿੰਮੇਵਾਰੀ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਤੀ ਗਈ ਹੈ।

Share this Article
Leave a comment