ਲੁਧਿਆਣਾ : ਪੰਜਾਬ ਦੀਆਂ ਜੇਲ੍ਹਾਂ ਅਕਸਰ ਹੀ ਨਸ਼ੇ ਕਰਕੇ ਚਰਚਾ ਵਿੱਚ ਰਹਿੰਦੀਆਂ ਹਨ। ਹਰ ਦਿਨ ਹੀ ਜੇਲ੍ਹ ਅੰਦਰ ਨਸ਼ਾ ਫੜੇ ਜਾਣ ਦੀ ਖਬਰ ਸਾਹਮਣੇ ਆਉਂਦੀ ਹੈ ਜਿਸ ਦੇ ਚਲਦਿਆਂ ਅੱਜ ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਜੇਲ੍ਹ ਅੰਦਰ ਬੰਦ ਕੈਦੀਆਂ ਨੂੰ ਹੈਰੋਇਨ ਪਹੁੰਚਾਉਣ ਵਾਲੇ ਦੋ ਮੁਲਜ਼ਮਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ।
ਜਾਣਕਾਰੀ ਮੁਤਾਬਿਕ ਮੁਲਜ਼ਮਾਂ ਪਾਸੋਂ ਦੋ ਕਰੋਡ਼ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ ।ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹੀ ਮੁਲਜ਼ਮ ਜੇਲ੍ਹ ਅੰਦਰ ਬੰਦ ਕੈਦੀਆਂ ਨੂੰ ਨਸ਼ਾ ਸਪਲਾਈ ਕਰਦੇ ਸਨ । ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਰਣਜੀਤ ਸਿੰਘ ਨਾਮੀ ਇਕ ਬੰਦੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ । ਇਸ ਦੀ ਪੁਸ਼ਟੀ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਵੱਲੋਂ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਹਰਜਿੰਦਰ ਸਿੰਘ ਉਰਫ਼ ਗੋਲਡੀ ਅਤੇ ਪਰਮਿੰਦਰ ਸਿੰਘ ਉਰਫ਼ ਗੱਗੂ ਵਾਸੀ ਅਸ਼ੋਕ ਨਗਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ। ਇਨ੍ਹਾਂ ਦੇ ਕਬਜ਼ੇ ਵਿਚੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਦੋ ਕਰੋੜ ਰੁਪਏ ਹੈ।ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਹਰਜਿੰਦਰ ਸਿੰਘ ਉਰਫ਼ ਗੋਲਡੀ ਅਤੇ ਪਰਮਿੰਦਰ ਸਿੰਘ ਉਰਫ਼ ਗੱਗੂ ਵਾਸੀ ਅਸ਼ੋਕ ਨਗਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ। ਇਨ੍ਹਾਂ ਦੇ ਕਬਜ਼ੇ ਵਿਚੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਦੋ ਕਰੋੜ ਰੁਪਏ ਹੈ।
ਦੱਸ ਦੇਈਏ ਕਿ ਪੰਜਾਬ ਦੀਆਂ ਜੇਲ੍ਹਾਂ ਹਮੇਸ਼ਾਂ ਹੀ ਚਰਚਾ ਦਾ ਵਿਸ਼ਾ ਰਹਿੰਦੀਆਂ ਹਨ। ਜਿੱਥੋਂ ਨਾ ਸਿਰਫ਼ ਨਸ਼ੇ ਦੇ ਮਾਮਲੇ ਸਾਹਮਣੇ ਆਉਂਦੇ ਹਨ ਬਲਕਿ ਜੇਲ ਅੰਦਰ ਮੋਬਾਇਲ ਫੋਨ ਹੋਣ ਦੇ ਵੀ ਮਾਮਲੇ ਲਗਾਤਾਰ ਸਾਹਮਣੇ ਆਉਂਦੇ ਹੀ ਰਹਿੰਦੇ ਹਨ। ਸਾਲ 2019 ਵਿਚ ਸਾਹਮਣੇ ਆਈ ਇੱਕ ਰਿਪੋਰਟ ਮੁਤਾਬਕ ਜੇਲ੍ਹਾਂ ਅੰਦਰ ਹੋਣ ਵਾਲੀਆਂ ਮੌਤਾਂ ਚ ਪੰਜਾਬ ਦੂਸਰੇ ਨੰਬਰ ਤੇ ਹੈ ਜਿਥੇ ਸਭ ਤੋਂ ਵਧੇਰੇ ਕੈਦੀਆਂ ਨੇ ਜੇਲ੍ਹਾਂ ਵਿੱਚ ਦਮ ਤੋੜਿਆ ਹੈ