ਕਰੋਨਾਵਾਇਰਸ ਦਾ ਕੋਈ ਵੀ ਲੱਛਣ ਨਜ਼ਰ ਆਉਦਾ ਹੈ ਤਾਂ ਟੈੱਸਟ ਜ਼ਰੂਰ ਕਰਵਾਇਆ ਜਾਵੇ: ਫੋਰਡ

TeamGlobalPunjab
1 Min Read

ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਪ੍ਰੋਵਿੰਸ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਵਿੱਚ ਕਰੋਨਾਵਾਇਰਸ ਦਾ ਕੋਈ ਵੀ ਲੱਛਣ ਨਜ਼ਰ ਆਉਦਾ ਹੈ ਤਾਂ ਟੈੱਸਟ ਜ਼ਰੂਰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਸਰਕਾਰ ਕੋਸ਼ਿਸ਼ ਕਰ ਰਹੀ ਹੈ। ਪਰ ਲੋਕਾਂ ਦੀ ਸਹਾਇਤਾ ਬਿਨ੍ਹਾਂ ਇਹ ਸੰਭਵ ਨਹੀਂ ਹੈ। ਫੋਰਡ ਮੁਤਾਬਕ ਸਰਕਾਰ ਹੌਟ-ਸਪੌਟਸ ‘ਤੇ ਟੈਸਟਿੰਗ ਵਧਾਉਣ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਜੇਕਰ ਕੋਈ ਵਿਅਕਤੀ ਸਮਝਦਾ ਹੈ ਕਿ ਉਸਦੇ ਵਿਚ ਕੋਰੋਨਾ ਦੇ ਲੱਛਣ ਹਨ ਤਾਂ ਉਸਨੂੰ ਖੁਦ ਨੂੰ ਡਾਕਟਰੀ ਚੈਕਅੱਪ ਕਰਵਾਉਣਾ ਚਾਹੀਦਾ ਹੈ। ਕਿਉਂ ਕਿ ਅਜਿਹਾ ਕਰਨ ਨਾਲ ਜਿਥੇ ਉਹ ਆਪਣੀ ਜਿੰਦਗੀ ਬਚਾ ਲਵੇਗਾ ਉਥੇ ਹੀ ਉਸਦੇ ਪਰਿਵਾਰ ਅਤੇ ਸਾਕ ਸਬੰਧੀਆਂ ਲਈ ਵੀ ਇਹ ਲਾਹੇਵੰਦ ਹੋਵੇਗਾ ਕਿਉਂ ਕਿ ਅਜਿਹਾ ਕਰਨ ਨਾਲ ਉਸਦੇ ਨਜਦੀਕੀ ਇਸ ਬਿਮਾਰੀ ਦਾ ਸ਼ਿਕਾਰ ਨਹੀਂ ਕਰਵਾਉਣਗੇ। ਸਭ ਤੋਂ ਅਹਿਮ ਗੱਲ ਹੈ ਕਿ ਜੇਕਰ ਸ਼ੁਰੂਆਤੀ ਦੌਰ ਵਿਚ ਹੀ ਕਿਸੇ ਬਿਮਾਰੀ ਦਾ ਪਤਾ ਲੱਗ ਜਾਵੇ ਤਾਂ ਉਸਦਾ ਇਲਾਜ ਵੀ ਜਲਦੀ ਹੋ ਜਾਂਦਾ ਹੈ ਅਤੇ ਜੇਕਰ ਥੋੜੀ ਜਿਹੀ ਵੀ ਦੇਰੀ ਕੀਤੀ ਤਾਂ ਇਸਦੇ ਮਾੜੇ ਨਤੀਜੇ ਸਾਹਮਣੇ ਆ ਸਕਦੇ ਹਨ।

Share this Article
Leave a comment