ਕਾਂਗਰਸੀਆਂ ਤੇ ਭੜਕ ਉਠਿਆ ਵੱਡਾ ਅਕਾਲੀ ਆਗੂ, ਕਹਿੰਦਾ ਕਰਦੇ ਨੇ ਨਕਲੀ ਸ਼ਰਾਬ ਫੈਕਟਰੀਆਂ ਦੀ ਪੁਸ਼ਤਪਨਾਹੀ

TeamGlobalPunjab
1 Min Read

ਮੁਹਾਲੀ : ਲੌਕ ਡਾਉਣ ਦਰਮਿਆਨ ਆਬਕਾਰੀ ਮੁੱਦਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ । ਇਸ ਬਾਰੇ ਹਰ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ  ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪ੍ਰਤੀਕਿਰਿਆਵਾਂ ਦਿਤੀਆਂ ਜਾ ਰਹੀਆਂ ਹਨ ।  ਹੁਣ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਐਨ ਕੇ ਸ਼ਰਮਾ ਨੇ ਸਖਤ ਪ੍ਰਤੀਕਿਰਿਆ ਦਿੰਦਿਆਂ ਕਾਂਗਰਸੀ ਮੰਤਰੀਆਂ ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਾਂਗਰਸੀ ਮੰਤਰੀਆਂ ਤੇ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਦੀ ਪੁਸ਼ਤਪਨਾਹੀ ਕਰਨ ਦਾ  ਦੋਸ਼ ਲਾਉਂਦਿਆਂ ਇਸ ਦੀ ਨਿਖੇਧੀ ਕੀਤੀ ਹੈ।

ਦਸ ਦੇਈਏ ਕਿ ਐਨ ਕੇ ਸ਼ਰਮਾ ਦਾ ਦੋਸ਼ ਹੈ ਕਿ ਕਾਂਗਰਸੀ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਦੇਖਰੇਖ ਵਿੱਚ ਸੂਬੇ ਅੰਦਰ ਨਕਲੀ ਸ਼ਰਾਬ ਦਾ ਕਾਰੋਬਾਰ ਚਲ ਰਿਹਾ ਹੈ । ਸ਼ਰਮਾ ਨੇ ਕਿਹਾ ਕਿ ਜੇ ਅੰਕੜਿਆਂ ਦਾ ਹਿਸਾਬ ਕਿਤਾਬ ਲਾਈਏ ਤਾਂ ਸ਼ਰਾਬ ਤੋਂ ਵਸੂਲੇ ਜਾਣ ਵਾਲੇ ਟੈਕਸ ਵਿਚ ਪੰਜਾਬ ਸਰਕਾਰ ਨੂੰ 4 ਹਜ਼ਾਰ ਕਰੋੜ ਰੁਪਏ ਦਾ ਘਾਟਾ ਪਿਆ ਹੈ। ਸ਼ਰਮਾ ਨੇ ਦਾਅਵਾ ਕੀਤਾ ਕਿ ਰਾਜਪੁਰੇ ਵਿਚ ਜੋ ਨਕਲੀ ਸ਼ਰਾਬ ਦੀ ਫੈਕਟਰੀ ਫੜੀ ਗਈ ਹੈ ਨੂੰ ਚਲਾਉਣ ਵਾਲੇ ਦੋਵੇਂ ਮੁੁੁੁਲਜਮ ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਾਪੁਰ ਅਤੇ ਹਰਦਿਆਲ ਸਿੰਘ ਕੰਬੋਜ਼ ਦੇ ਬਿਲਕੁੱਲ ਖਾਸ ਬੰਦੇ ਹਨ।

Share this Article
Leave a comment