ਕਾਂਗਰਸੀ ਨੇਤਾ ਬਬਲਾ ਆਪਣੀ ਕੌਂਸਲਰ ਪਤਨੀ ਨਾਲ ਭਾਜਪਾ ’ਚ ਸ਼ਾਮਲ

TeamGlobalPunjab
1 Min Read

ਚੰਡੀਗੜ੍ਹ: ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਅਤੇ ਮੀਤ ਪ੍ਰਧਾਨ ਦਵਿੰਦਰ ਬਬਲਾ ਵਿਚਕਾਰ ਨਗਰ ਨਿਗਮ ਦੇ ਸਦਨ ਵਿੱਚ ਹੋਈ ਤਕਰਾਰ ਤੋਂ ਬਾਅਦ ਕਾਂਗਰਸ ਨੇ ਦਵਿੰਦਰ ਬਬਲਾ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਇਹ ਆਦੇਸ਼ ਚੰਡੀਗੜ੍ਹ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪੱਤਰ ਜਾਰੀ ਕਰਕੇ ਦਿੱਤੇ ਹਨ। ਇਸ ਦੇ ਨਾਲ ਹੀ ਦਵਿੰਦਰ ਸਿੰਘ ਬਬਲਾ ਆਪਣੀ ਕੌਂਸਲਰ ਪਤਨੀ ਹਰਪ੍ਰੀਤ ਕੌਰ ਬਬਲਾ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਸੰਸਦ ਮੈਂਬਰ ਕਿਰਨ ਖੇਰ, ਭਾਜਪਾ ਪ੍ਰਧਾਨ ਅਰੁਣ ਸੂਦ ਤੇ ਸਾਬਕਾ ਭਾਜਪਾ ਪ੍ਰਧਾਨ ਸੰਜੇ ਟੰਡਨ ਵੀ ਮੌਜਦ ਸਨ।

ਹੁਣ ਆਮ ਆਦਮੀ ਪਾਰਟੀ ਤੇ ਭਾਜਪਾ ਦੇ ਕੋਲ ਐੱਮ.ਪੀ. ਕਿਰਨ ਖੇਰ ਦਾ ਵੋਟ ਮਿਲਾ ਕੇ 14-14 ਵੋਟ ਹੋ ਗਏ ਹਨ। ਅਜਿਹੇ ਵਿੱਚ ਹੁਣ ਦੇਖਣਾ ਹੋਵੇਗਾ ਕਿ ਕਿਹੜੀ ਪਾਰਟੀ ਆਪਣਾ ਮੇਅਰ ਬਣਾ ਪਾਉਂਦੀ ਹੈ। ਦੱਸ ਦੇਈਏ ਕਿ ਇਸ ਵਾਰ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦਾ ਝੰਡਾ ਲਹਿਰਾਇਆ। ਉਥੇ ਹੀ ਭਾਜਪਾ ਦੂਜੇ ਨੰਬਰ ‘ਤੇ ਰਹੀ। ਇਨ੍ਹਾਂ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੂੰ 35 ਵਿਚੋਂ 14 ਸੀਟਾਂ ਮਿਲੀਆਂ ਸਨ ਪਰ ਕਿਸੇ ਵੀ ਸਿਆਸੀ ਪਾਰਟੀ ਕੋਲ ਬਹੁਮਤ ਦਾ ਅੰਕੜਾ ਨਾ ਹੋਣ ਕਰਕੇ ਮੇਅਰ ਲਈ ਜੋੜ-ਤੋੜ ਕੀਤੀ ਜਾ ਰਹੀ ਹੈ। ਹੁਣ ਭਾਜਪਾ ਕੋਲ 13 ਕੌਂਸਲਰ ਅਤੇ ਇਕ ਸੰਸਦ ਮੈਂਬਰ ਦੀ ਵੋਟ ਹੋ ਗਈ ਹੈ।

Share this Article
Leave a comment