ਕਾਂਗਰਸ ਤੇ ਐਸਜੀਪੀਸੀ ਵਾਲੇ ਹੋਏ ਇਕੱਠੇ, ਅਕਾਲੀ ਦਲ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

TeamGlobalPunjab
2 Min Read

ਅੰਮ੍ਰਿਤਸਰ : ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਵਾਰ ਸਾਂਝੀ ਸਟੇਜ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਮਨਾਉਣ ਜਾ ਰਹੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕੋ ਸਟੇਜ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰ ਦੇ ਸਮਾਗਮ ਮਨਾਉਣ ਸਬੰਧੀ ਵੀਰਵਾਰ ਨੂੰ ਆਪਣੇ ਮੰਤਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਮੰਤਰੀਆਂ ਦੇ ਵਫ਼ਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਾਇਮ ਕਰਨ ਤੇ ਇਸ ਬਾਰੇ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ। ਸਮਾਗਮਾਂ ਸਬੰਧੀ ਬਣਾਈ ਕਾਰਜਕਾਰੀ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਅਤੇ ਹੋਰ ਧਾਰਮਿਕ ਜਥੇਬੰਦੀਆਂ ਦੀ ਸ਼ਮੂਲੀਅਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੈਗਾ ਈਵੈਂਟ ਦੇ ਪ੍ਰਬੰਧ ਕਰਨ ਦੀ ਇੱਛਾ ਜਤਾਈ। ਇਸ ਦੀ ਪੁਸ਼ਟੀ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਨਵਤੇਜ ਚੀਮਾ ਨੇ ਵੀ ਕੀਤੀ ਹੈ।

ਉਧਰ ਦੂਜੇ ਪਾਸੇ ਐੱਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਵੀ ਪੰਜਾਬ ਸਰਕਾਰ ਦੇ ਇਸ ਫੈਸਲੇ ‘ਤੇ ਮੋਹਰ ਲਗਾਉਦਿਆਂ, ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਸਮੁੱਚੀ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਕਠੇ ਹੋ ਕੇ 550ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਆਉਂਦੀ 12 ਨਵੰਬਰ ਨੂੰ ਸਾਰੀਆਂ ਸਿੱਖ ਜਥੇਬੰਦੀਆਂ, ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣਗੀਆਂ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਇਤਿਹਾਸਿਕ ਮੌਕੇ ‘ਤੇ ਸਾਰਥਕ ਤਰੀਕੇ ਨਾਲ ਪ੍ਰਬੰਧ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਸਹਿਯੋਗ ਅਤੇ ਮਾਰਗ ਦਰਸ਼ਨ ਲੈਣ ਲਈ ਉਨ੍ਹਾਂ ਨੂੰ ਰਸਮੀ ਸੱਦਾ ਭੇਜਣ ਦੇ ਵੀ ਨਿਰਦੇਸ਼ ਦਿੱਤੇ ਹਨ।

ਹੋਰ ਕੀ ਕੀ ਨਿਰਦੇਸ਼ ਦਿੱਤੇ ਹਨ ਮੁੱਖ ਮੰਤਰੀ ਨੇ ਇਸ ਬਾਰੇ, ਇਹ ਜਾਣਨ ਲਈ ਹੇਠ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ

- Advertisement -

https://youtu.be/D9jgyKR2sdc

Share this Article
Leave a comment