ਕਾਂਗਰਸ ਨੇ ਡੰਡੇ, ਪੁਲਿਸ ਅਤੇ ਪ੍ਰਸ਼ਾਸਨ ਦੇ ਜ਼ੋਰ ‘ਤੇ ਜਿੱਤਾ ਹਾਸਲ ਕੀਤੀ : ਬੀਜੇਪੀ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ‘ਚ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਨੇ ਕੈਪਟਨ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਨੇ ਡੰਡੇ, ਪੁਲਿਸ ਅਤੇ ਪ੍ਰਸ਼ਾਸਨ ਦੇ ਜ਼ੋਰ ‘ਤੇ ਜਿੱਤਾ ਹਾਸਲ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹਨਾਂ ਚੋਣਾਂ ‘ਚ ਭਾਵੇਂ ਕਾਂਗਰਸ ਜਿੱਤੀ ਹੈ ਪਰ ਲੋਕਤੰਤਰ ਨੂੰ ਹਾਰ ਮਿਲੀ ਹੈ। ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਚੋਣਾਂ ‘ਚ ਪੂਰਾ ਧੱਕਾ ਕੀਤਾ। ਕਿਸਾਨਾਂ ਦੀ ਆੜ ‘ਚ ਕਾਂਗਰਸੀ ਵਰਕਰਾਂ ਨੇ ਸਾਡੇ ਉਮੀਦਵਾਰਾਂ ਦਾ ਘਿਰਾਓ ਕੀਤੀ। ਬੀਜੇਪੀ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਨਹੀਂ ਕਰਨ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਦਾ ਇਹ ਕਿਹਾੜਾ ਲੋਕਤੰਤਰ ਜਿਸ ਵਿੱਚ ਬੀਜੇਪੀ ਦਾ ਉਮੀਦਵਾਰ ਚੋਣ ਪ੍ਰਚਾਰ ਨਹੀਂ ਕਰ ਸਕਦਾ?

ਇਸ ਤੋਂ ਇਲਾਵਾ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਨੂੰ ਜਿਤਾਉਣ ਪਿੱਛੇ ਪੰਜਾਬ ਪੁਲਿਸ ਦਾ ਵੱਡਾ ਹੱਥ ਰਿਹਾ ਹੈ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਡੀਜੀਪੀ ਅਤੇ ਪੰਜਾਬ ਚੋਣ ਕਮਿਸ਼ਨ ਦਾ ਧੰਨਵਾਦ ਕਰਨਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੋਕ ਉਹਨਾਂ ਨੂੰ ਵੋਟ ਕਿਵੇਂ ਪਾ ਸਕਦੇ ਹਨ ਜਿਹਨਾਂ ਦੀ ਸਰਕਾਰ ਨੇ ਵਿਦਿਆਰਥੀਆਂ ਦਾ ਵਜ਼ੀਫ਼ਾ ਖਾਧਾ ਹੋਵੇ, ਨਸ਼ਾ ਘਰ ਘਰ ਪਹੁੰਚਾਇਆ ਹੋਵੇ, ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀ ਨਹੀਂ ਦਿੱਤੀ ਹੋਵੇ। ਇਹਨਾਂ ਸਾਰੇ ਇਲਜ਼ਾਮਾਂ ਤੋਂ ਬਆਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜਿਆਂ ਦਾ ਖੰਡਣ ਕੀਤਾ ਹੈ।

Share this Article
Leave a comment