ਕਾਂਗਰਸ ਨੇ ਪੰਜਾਬ ਦੀਆਂ 3 ਸੀਟਾਂ ’ਤੇ ਉਮੀਦਵਾਰ ਐਲਾਨੇ

TeamGlobalPunjab
1 Min Read

ਚੰਡੀਗੜ੍ਹ: ਕਾਂਗਰਸ ਨੇ ਲੋਕ ਸਭ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ ਤਿੰਨ ਪੰਜਾਬ, ਇੱਕ ਬਿਹਾਰ ਤੇ ਇੱਕ ਹਿਮਾਚਲ ਪ੍ਰਦੇਸ਼ ਦਾ ਉਮੀਦਵਾਰ ਸ਼ਾਮਲ ਹਨ। ਕਾਂਗਰਸ ਵੱਲੋਂ ਪੰਜਾਬ ਵਿੱਚ ਐਲਾਨੇ ਉਮੀਦਵਾਰਾਂ ਵਿੱਚ ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਸ਼ਾਮਲ ਹਨ।

ਇਸ ਤੋਂ ਇਲਾਵਾ ਬਿਹਾਰ ਦੇ ਪਟਨਾ ਸਾਹਿਬ ਤੋਂ ਸ਼ਤਰੂਘਨ ਸਿਨ੍ਹਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼ਤਰੂਘਨ ਅੱਜ ਹੀ ਬੀਜੇਪੀ ਨੂੰ ਛੱਡ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੀ ਹਮੀਰਪੁਰ ਹਲਕੇ ਤੋਂ ਰਾਮ ਲਾਲ ਠਾਕੁਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਨੇ ਹੁਣ ਤੱਕ ਨੌਂ ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ।

Share this Article
Leave a comment