ਕਾਮੇਡੀ ਕਲਾਕਾਰ ਭਜਨਾ ਅਮਲੀ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਉਣਾ ਪਿਆ ਭਰਤੀ

TeamGlobalPunjab
1 Min Read

ਫਾਜ਼ਿਲਕਾ : ਪੰਜਾਬ ਦੇ ਮਸ਼ਹੂਰ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ ਭਜਨਾ ਅਮਲੀ ਦੀ ਅੱਜ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਜਲਾਲਾਬਾਦ ਦੇ ਇੱਕ ਹਸਪਤਾਲ ‘ਚ ਦਾਖਲ ਕਰਾਇਆ ਗਿਆ ਸੀ, ਜਿੱਥੋ ਹੁਣ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਰੈਫਰ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਉਹ ਜਲਾਲਾਬਾਦ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ ਵਿਖੇ ਇੱਕ ਮੇਲੇ ਦੌਰਾਨ ਆਪਣਾ ਪ੍ਰੋਗਰਾਮ ਪੇਸ਼ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅਧਰੰਗ ਦੀ ਸ਼ਿਕਾਇਤ ਹੈ।

ਭਜਨੇ ਅਮਲੀ ਨੂੰ ਮੁੱਢਲੇ ਇਲਾਜ ਤੋਂ ਬਾਅਦ ਲੁਧਿਆਣਾ ਲਈ ਰੈਫਰ ਕੀਤਾ ਗਿਆ। ਜਿੱਥੇ ਉਨ੍ਹਾਂ ਨੂੰ ਲੁਧਿਆਣਾ ਦੇ ਮੈਡੀਸਿਟੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

Share this Article
Leave a comment