ਚੰਡੀਗੜ੍ਹ, (ਅਵਤਾਰ ਸਿੰਘ): ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੋਹਾਲੀ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਰੋਸ ਪ੍ਰਗਟਾਇਆ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਕਿਸਾਨੀ ਸੰਘਰਸ਼ ਦੇ ਹੱਕ ਵਿਚ ਝੰਡੇ ਵੰਡੇ ਗਏ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸੁਪਰੀਮ ਕੋਰਟ ਦਾ ਸਹਾਰਾ ਲੈ ਕੇ ਕਿਸਾਨਾਂ ਨਾਲ ਧੋਖੇਬਾਜ਼ੀ ਕਰ ਰਹੀ ਹੈ ਜਦੋਂਕਿ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ। ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਹੁਣ ਦਿੱਲੀ ਬਾਰਡਰ ‘ਤੇ ਠੰਢ ਦੇ ਬਾਵਜੂਦ ਸੰਘਰਸ਼ ਲਈ ਡਟੇ ਹੋਏ ਹਨ ਜਦੋਂਕਿ ਮੋਦੀ ਸਰਕਾਰ ਕਿਸਾਨਾਂ ਦਾ ਸਬਰ ਪਰਖ ਰਹੀ ਹੈ ਕਾਰਪੋਰੇਟ ਘਰਾਣਿਆਂ ਲਈ ਸਮੁੱਚੇ ਦੇਸ਼ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ। ਭਾਗੋਮਾਜਰਾ ਨੇ ਕਿਹਾ ਹੈ ਸ਼ਾਂਤ ਤਰੀਕੇ ਨਾਲ ਕੇਂਦਰ ਦਾ ਵਿਰੋਧ ਜਾਰੀ ਰਹੇਗਾ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤੱਕ ਰੋਸ ਰੈਲੀਆਂ ਤੇ ਰੋਸ ਮਾਰਚ ਜਾਰੀ ਰਹਿਣਗੇ। ਸੰਘਰਸ਼ ਦੌਰਾਨ ਹਰੇਕ ਨਾਗਰਿਕ ਹਿੱਸਾ ਪਾ ਰਿਹਾ ਹੈ ਕਿਉਂਕਿ ਖੇਤੀ ਕਾਨੂੰਨ ਹਰੇਕ ਨਾਗਰਿਕ ਲਈ ਘਾਤਕ ਹਨ ਇਸ ਲਈ ਕੇਂਦਰ ਸਰਕਾਰ ਅੜੀਅਲ ਰਵੱਈਏ ਨੂੰ ਛੱਡ ਕੇ ਤੁਰੰਤ ਕਾਨੂੰਨ ਰੱਦ ਕਰੇ। ਇਸ ਮੌਕੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸੰਘਰਸ਼ ਦੀ ਜਿੱਤ ਲਈ ਅਰਦਾਸ ਕੀਤੀ ਗਈ ਕਿਸਾਨੀ ਸੰਘਰਸ਼ ਨੂੰ ਯੂਨੀਅਨ ਨੇ ਪੂਰਨ ਹਮਾਇਤ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਪ੍ਰਧਾਨ ਸ਼ਿਆਮ ਨਾਡਾ ਚੇਅਰਮੈਨ, ਸੁਖਵਿੰਦਰ ਸਿੰਘ ਬਾਸੀਆਂ ਤੇ ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ, ਪ੍ਰਧਾਨ ਮੋਹਾਲੀ ਬਲਜਿੰਦਰ ਸਿੰਘ ਭਾਗੋਮਾਜਰਾ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਹਰਜੰਗ ਸਿੰਘ, ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਨਰਿੰਦਰ ਸਿੰਘ ਸਿਆਊ, ਮਨਜੀਤ ਸਿੰਘ ਹੁਲਕਾ, ਸੁਰਿੰਦਰ ਸਿੰਘ ਬਰਿਆਲੀ, ਸਾਹਬ ਸਿੰਘ ਮੋਲੀ, ਸ਼ਿਆਮ ਲਾਲ ਝੂਰਹੇੜੀ, ਅਜਾਇਬ ਨਾਡਾ ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ, ਪ੍ਰੇਮ ਸਿੰਘ ਬੁੜੈਲ, ਗੋਲਡੀ ਮਹਿਦੂਦਾਂ ਆਦਿ ਹਾਜ਼ਰ ਸਨ।