ਕਿਸਾਨਾਂ ਨੂੰ ਡੀ.ਏ.ਪੀ. ਯੂਰੀਆ ਜਾਂ ਝੋਨੇ ਦੀ ਖ਼ਰੀਦ ਸੰਬੰਧੀ ਦਿੱਕਤ ਨਹੀਂ ਆਉੈਣ ਦਿੱਤੀ ਜਾਵੇਗੀ: ਕੁਸ਼ਲਦੀਪ ਢਿੱਲੋਂ

TeamGlobalPunjab
2 Min Read

ਫਰੀਦਕੋਟ: ਮਾਰਕਫੈੱਡ ਦੇ ਨਵ ਨਿਯੁਕਤ ਚੇਅਰਮੈਨ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਡੀ.ਏ.ਪੀ, ਯੂਰੀਆ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਤਰਜੀਹ ਹੈ ਕਿ ਮਾਰਕਫੈਡ ਏਜੰਸੀ ਵੱਲੋਂ ਮੰਡੀਆਂ ਵਿੱਚ ਝੋਨਾ ਹੋਰ ਸੁਚਾਰੂ ਢੰਗ ਨਾਲ ਖ਼ਰੀਦਿਆ ਜਾਵੇ ਤੇ ਕਿਸਾਨਾਂ ਦੀ ਜਿਨਸ ਦੀ ਸਮੇ ਸਿਰ ਖਰੀਦ ਤੇ ਅਦਾਇਗੀ ਹੋਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਖਰੀਦ ਦੇ ਕੰਮ, ਲਿਫਟਿੰਗ ਤੇ ਅਦਾਇਗੀ ਸਬੰਧੀ ਹੋਰ ਤੇਜ਼ੀ ਲਿਆਂਦੀ ਜਾਵੇ।

ਕੁਸ਼ਲਦੀਪ ਸਿੰਘ ਢਿੱਲੋਂ ਨੇ ਆਪਣੀ ਮਾਰਕਫੈੱਡ ਦੇ ਚੇਅਰਮੈਨ ਵਜੋਂ ਨਿਯੁਕਤੀ ਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮਾਰਕਫੈਡ ਭਾਰਤ ਹੀ ਨਹੀਂ ਏਸ਼ੀਆ ਦਾ ਵੱਡਾ ਸਹਿਕਾਰੀ ਅਦਾਰਾ ਹੈ ਤੇ ਉਹ ਮਾਰਕਫੈੱਡ ਦੇ ਚੇਅਰਮੈਨ ਵਜੋਂ ਆਪਣੀ ਸੇਵਾ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ।ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਡੀ ਏ ਪੀ ਅਤੇ ਯੂਰੀਆ ਦੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਹ ਆਪਣੇ ਸਿਰਤੋੜ ਯਤਨਾਂ ਨਾਲ ਇਸ ਵੱਕਾਰੀ ਸਹਿਕਾਰੀ ਅਦਾਰੇ ਮਾਰਕਫੈੱਡ ਨੂੰ ਹੋਰ ਉਚਾਈਆਂ ਵਿੱਚ ਲਿਜਾਣ ਨੂੰ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਢਿੱਲੋਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਮਾਰਕਫੈੱਡ ਦੇ ਪ੍ਰੋਡਕਟ ਵੱਧ ਤੋਂ ਵੱਧ ਹੋਰ ਦੇਸ਼ਾਂ ਵਿੱਚ ਅਤੇ ਭਾਰਤ ਵਿੱਚ ਵੱਡੀ ਪੱਧਰ ਤੇ ਵਿਕਣ ਅਤੇ ਇਸ ਅਦਾਰੇ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋਡ਼ਿਆ ਜਾਵੇ ਅਤੇ ਉਨ੍ਹਾਂ ਨੂੰ ਰੁਜਗਾਰ ਦਿੱਤਾ ਜਾਵੇ।

ਉਨ੍ਹਾਂ ਨੇ ਆਪਣੀ ਨਿਯੁਕਤੀ ਲਈ ਮੁੜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਪੰਜਾਬ ਅਤੇ ਕੇਂਦਰ ਦੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਰ ਹਾਲ ਵਿਚ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਤੇ ਖਰੇ ਉਤਰਨ ਦੀ ਪੁਰਜ਼ੋਰ ਕੋਸ਼ਿਸ਼ ਕਰਨਗੇ।

Share This Article
Leave a Comment