ਅਮ੍ਰਿਤਸਰ: ਅੱਜ ਰਾਕੇਸ਼ ਟਿਕੈਤ ਅੰਮ੍ਰਿਤਸਰ ਪਹੁੰਚੇ।ਜਿਥੇ ਉਨ੍ਹਾਂ ਦਾ ਕਿਸਾਨਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਅੰਦੋਲਨ ਦੀ ਸਫ਼ਲਤਾ ਲਈ ਮੰਗੀਆਂ ਗਈਆਂ ਅਰਦਾਸਾਂ ਦੀ ਪੂਰਤੀ ਲਈ ਕਿਸਾਨ ਅੱਜ ਦੁਪਹਿਰ 1 ਵਜੇ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਇਸ ਉਪਰੰਤ ਜਲ੍ਹਿਆਂਵਾਲਾ ਬਾਗ ਪਹੁੰਚ ਕੇ ਸ਼ਹੀਦ ਕ੍ਰਾਂਤੀਕਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕਰਨਗੇ।
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਕਿਹਾ ਕਿ ਕਿਸਾਨ 15 ਦਸੰਬਰ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨੇ ਵਾਲੇ ਸਥਾਨਾਂ ਤੋਂ ਘਰ ਵਾਪਸ ਚਲੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੇ ਧਰਨੇ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਲੀ ਮੀਟਿੰਗ 15 ਜਨਵਰੀ ਨੂੰ ਹੋਵੇਗੀ।