ਲੁਧਿਆਣਾ: ਸਨਅਤੀ ਸ਼ਹਿਰ ਦੇ ਸਨਅਤਕਾਰਾਂ ਦੀ ਪੰਜਾਬ ਮੁਕਤੀ ਮੋਰਚਾ ਵੱਲੋਂ ਅੱਜ ਕਿਸਾਨੀ ਮੋਰਚੇ ਦੇ ਆਗੂਆਂ ਦੇ ਸਨਮਾਨ ਲਈ ਵਿਸ਼ੇਸ਼ ਸਨਮਾਨ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ ਕਿਸਾਨੀ ਮੋਰਚੇ ਵਿੱਚ ਸਾਥ ਦੇਣ ਵਾਲੇ ਆਗੂ ਤੇ ਸਮਾਜਿਕ ਜਥੇਬੰਦੀਆਂ ਤੇ ਸੰਤ ਸਮਾਜ ਦੇ ਲੋਕਾਂ ਦਾ ਸਨਮਾਨ ਕੀਤਾ ਗਿਆ।ਇਸ ਦੌਰਾਨ ਗੱਲਬਾਤ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਕਿਸੇ ਵਿਅਕਤੀ ਜਾਂ ਕਿਸੇ ਜੱਥੇਬੰਦੀ ਨਾਲ ਨਹੀਂ ਹੈ, ਬਲਕਿ ਸਿਸਟਮ ਨਾਲ ਹੈ।
ਉਨ੍ਹਾਂ ਕਿਹਾ ਕਿ ਕਿਸਾਨੀ ਮੋਰਚਾ ਖਤਮ ਹੋ ਗਿਆ ਹੈ ਤਾਂ ਫਿਰ ਹੁਣ ਭਾਜਪਾ ਦਾ ਵਿਰੋਧ ਵੀ ਕਿਉਂ ਕਰਨਾ ਹੈ। ਲੁਧਿਆਣਾ ਦੇ ਪੈਲੇਸ ਵਿੱਚ ਪੰਜਾਬ ਮੁਕਤੀ ਮੋਰਚਾ ਵੱਲੋਂ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨੇ ਸਿਆਸਤ ‘ਚ ਦਾਖਲੇ ਸਬੰਧੀ ਉਨ੍ਹਾਂ ਕਿਹਾ ਕਿ ਹਾਲੇ ਇਸ ਸਬੰਧੀ ਕਿਸਾਨ ਜੱਥੇਬੰਦੀਆਂ ਵੱਲੋਂ ਚਰਚਾ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ‘ਚ ਇਸ ‘ਤੇ ਫੈਸਲਾ ਲਿਆ ਜਾਵੇਗਾ।
ਭਾਰਤੀ ਆਰਥਿਕ ਪਾਰਟੀ ਦੇ ਪ੍ਰਧਾਨ ਤਰੁਨ ਜੈਨ ਬਾਵਾ ਨੇ ਕਿਹਾ ਕਿ ਪਿਛਲੇ 75 ਸਾਲਾਂ ਤੋਂ ਵਪਾਰੀ ਸਰਕਾਰ ਦੀ ਲੁੱਟ ਦੇ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਕਾਰੋਬਾਰੀ ਤੇ ਵਪਾਰੀ ਚੋਣਾਂ ਵਿੱਚ ਆਪਣੇ ਭਾਈਚਾਰੇ ਨੂੰ ਉਤਾਰਨਗੇ।