ਕਿਸਾਨ ਆਗੂਆਂ ਦੀ ਰੈਲੀ ਤੋਂ ਭੜਕੇ ਭਾਜਪਾ ਆਗੂ, ਤਰੁਣ ਚੁੱਘ ਨੇ ਦਿੱਤੀ ਸਖਤ ਪ੍ਰਤੀਕਿਰਿਆ

TeamGlobalPunjab
1 Min Read

ਚੰਡੀਗੜ੍ਹ : ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲਦੇ ਦਿਖਾਈ ਦੇ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਬੰਗਾਲ ਦੇ ਵਿੱਚ ਭਾਜਪਾ ਦੇ ਖ਼ਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਜਿਸ ਤੋਂ ਬਾਅਦ ਭਾਜਪਾ ਦੀ ਬੌਖਲਾਹਟ ਸਾਹਮਣੇ ਆਈ ਹੈ। ਬੰਗਾਲ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਵੀ ਸਖਤ ਪ੍ਰਤੀਕਿਰਿਆ ਦਿੱਤੀ ਹੈ। ਚੁੱਘ ਦਾ ਕਹਿਣਾ ਹੈ ਕਿ ਇਹ ਸਿਰਫ ਇਕ ਸਿਆਸੀ ਸਟੰਟ ਚਲਿਆ ਜਾ ਰਿਹਾ ਹੈ । ਦੱਸ ਦਈਏ ਕਿ ਬੰਗਾਲ ਦੇ ਵਿੱਚ ਕਿਸਾਨ ਆਗੂਆਂ ਵੱਲੋਂ ਭਾਜਪਾ ਦੇ ਖ਼ਿਲਾਫ਼ ਵੋਟ ਨਾ ਦੇਣ ਦੇ ਲਈ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ‘ਤੇ ਬੋਲਦਿਆਂ ਤਰੁਣ ਚੁੱਘ ਨੇ ਕਿਹਾ ਕਿ ਇਹ ਸਾਰੇ ਸਿਆਸੀ ਲੋਕ ਹਨ ਅਤੇ ਹੁਣ ਬਿੱਲੀ ਥੈਲੇ ਵਿੱਚੋਂ ਬਾਹਰ ਆ ਗਈ ਹੈ । ਚੁੱਘ ਨੇ ਕਿਹਾ ਕਿ ਅੱਜ ਦਿੱਲੀ ਦੇ ਵਿੱਚ ਜਿਹੜੇ ਵੀ ਲੋਕ ਪ੍ਰਦਰਸ਼ਨ ਕਰ ਰਹੇ ਹਨ ਸਿਆਸੀ ਲੋਕ ਹਨ । ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਤੇ ਭਾਜਪਾ ਵੱਲੋਂ ਇਹ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਇਸ ਮੌਕੇ ਸਿੰਗਰਾਂ ਬਾਰੇ ਵੀ ਪ੍ਰਤੀਕਿਰਿਆ ਦਿੱਤੀ। ਚੁੱਘ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਵਿੱਚ ਕੋਈ ਵੀ ਸ਼ਬਦ ਅਜਿਹਾ ਨਹੀਂ ਹੈ ਜਿਹੜਾ ਕਿਸਾਨੀ ਦੇ ਖਿਲਾਫ ਹੋਵੇ।

Share this Article
Leave a comment