ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰਿਲਾਇੰਸ ਸਮੇਤ ਕਾਰਪੋਰੇਟ ਕੰਪਨੀਆਂ ਦੀਆਂ ਬਣੀਆਂ ਵਸਤੂਆਂ, ਪੈਟਰੋਲ ਪੰਪਾਂ ਤੇ ਟੋਲ ਪਲਾਜੇ ਦਾ ਬਾਈਕਾਟ ਕਰਨ ਦਾ ਦਿੱਤਾ ਸੱਦਾ

TeamGlobalPunjab
2 Min Read

ਚੰਡੀਗੜ੍ਹ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਰੇਲਵੇ ਟਰੈਕ ਬਸਤੀ ਟੈਂਕਾ ਵਾਲੀ (ਫਿਰੋਜ਼ਪੁਰ) ਤੇ ਦੇਵੀਦਾਸਪੁਰਾ (ਅੰਮ੍ਰਿਤਸਰ) ਵਿਖੇ ਚੱਲ ਰਹੇ ਪੱਕੇ ਮੋਰਚੇ ਦੇ 6ਵੇਂ ਦਿਨ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵਲੋਂ ਸ਼ਮੂਲੀਅਤ ਕਰਕੇ ਮੋਦੀ ਸਰਕਾਰ ਨੂੰ ਸਖ਼ਤ ਤਾੜਨਾ ਕੀਤੀ ਕਿ ਤਿੰਨ ਖੇਤੀ ਆਰਡੀਨੈੱਸ ਤੇ ਕਾਲੇ ਕਾਨੂੰਨ ਰੱਦ ਕੀਤੇ ਜਾਣ ਨਹੀਂ ਤਾਂ ਦੇਸ਼ ਵਿਚ ਗਦਰ ਮੱਚ ਜਾਵੇਗਾ।

ਦੋਵਾਂ ਥਾਵਾਂ ਤੇ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜ: ਸਕੱਤਰ ਸਰਵਣ ਸਿੰਘ ਪੰਧੇਰ, ਸੀਨੀ: ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਸਭਰਾਂ ਨੇ ਐਲਾਨ ਕੀਤਾ ਕਿ ਰਿਲਾਇੰਸ ਸਮੇਤ ਕਾਰਪੋਰੇਟ ਘਰਾਣਿਆਂ ਤੇ ਉਸ ਦੇ ਜੋਟੀਦਾਰ ਮੋਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਉਨ੍ਹਾਂ ਦੁਆਰਾ ਬਣਾਈਆਂ ਵਸਤਾਂ ਪੈਟਰੋਲ ਪੰਪਾਂ, ਸਾਇਲੋ ਗੁਦਾਮਾਂ,ਮਾਲਜ਼, ਟੋਲ ਪਲਾਜਿਆਂ, ਬਰੈਡਿਡ ਕੱਪੜਿਆਂ ਆਦਿ ਦਾ ਬਾਈਕਾਟ ਕਰਨ ਲਈ ਦੇਸ਼ ਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਗਈ ਤੇ ਐਲਾਨ ਕੀਤਾ ਗਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 1 ਅਕਤੂਬਰ ਤੋਂ ਰੇਲ ਰੋਕੋ ਅੰਦੋਲਨ ਤੇ ਰਿਲਾਇੰਸ ਤੇ ਕਾਰਪੋਰੇਟ ਕੰਪਨੀਆਂ ਦੇ ਪੈਟਰੋਲ ਪੰਪਾਂ, ਸਾਈਲੋ ਗੁਦਾਮਾਂ, ਸਟੋਰਾਂ ਦੇ ਘਿਰਾਓ ਕਰਨ ਦੇ ਐਲਾਨ ਦੀ ਵੀ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਪੂਰੀ ਪੂਰੀ ਹਮਾਇਤ ਕੀਤੀ ਜਾਵੇਗੀ ਅਤੇ 31 ਜਥੇਬੰਦੀਆਂ ਵੱਲੋਂ 1 ਅਕਤੂਬਰ ਨੂੰ ਅਣਮਿੱਥੇ ਸਮੇਂ ਦੇ ਰੇਲ ਰੋਕੋ ਅੰਦੋਲਨ ਦੀ ਵੀ ਪੂਰੀ ਹਮਾਇਤ ਕੀਤੀ ਜਾਵੇਗੀ।

ਇਨ੍ਹਾਂ ਅੰਦੋਲਨਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਵਾਸੀਆਂ ਤੇ ਨੌਜਵਾਨਾਂ ਨੂੰ ਵਿਸ਼ੇਸ਼ ਸੱਦਾ ਦਿੱਤਾ ਜਾਂਦਾ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਭਾਜਪਾ ਦੇ ਸੰਸਦ ਮੈਂਬਰਾਂ, ਵਿਧਾਇਕ ਤੇ ਆਗੂ ਭਾਜਪਾ ਦਾ ਸਾਥ ਛੱਡ ਕੇ ਪੰਜਾਬ ਤੇ ਦੇਸ਼ ਦੇ ਕਿਸਾਨਾਂ ਨਾਲ ਖੜ੍ਹੇ ਹੋਣ ਤੇ ਅਸਤੀਫੇ ਦੇਣ ਤੇ ਇਸ ਤਰ੍ਹਾਂ ਹਰਿਆਣੇ ਵਿੱਚ ਜਨਨਾਇਕ ਪਾਰਟੀ ਦੇ ਦੁਯਵੰਤ ਚੁਤਾਲਾ ਖੱਟਰ ਸਰਕਾਰ ਦਾ ਸਾਥ ਛੱਡ ਕੇ ਸਰਕਾਰ ਵਿੱਚੋਂ ਬਾਹਰ ਆਉਣ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ। ਕਿਸਾਨ ਆਗੂਆਂ ਇਸ ਮੌਕੇ ਜ਼ੋਰਦਾਰ ਮੰਗ ਕੀਤੀ ਕਿ ਉਕਤ ਤਿੰਨੇ ਖੇਤੀ ਆਰਡੀਨੈਂਸ ਤੇ ਕਾਲੇ ਕਾਨੂੰਨ ਰੱਦ ਕੀਤੇ ਜਾਣ।

Share this Article
Leave a comment