ਕੀ ਕਾਂਗਰਸ ਛੱਡਣ ਵਾਲੇ ਹਨ ਹਰੀਸ਼ ਰਾਵਤ ? ਕਾਂਗਰਸ ਸੰਗਠਨ ‘ਤੇ ਖੜ੍ਹੇ ਕੀਤੇ ਸਵਾਲ

TeamGlobalPunjab
2 Min Read

ਨਵੀਂ ਦਿੱਲੀ: ਉੱਤਰਾਖੰਡ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀਆਂ ਮੁਸ਼ਕਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਾਂਗਰਸ ਸੰਗਠਨ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਟਵੀਟ ਕੀਤਾ ਕਿ ਉੱਤਰਾਖੰਡ ਕਾਂਗਰਸ ‘ਚ ਨੇਤਾਵਾਂ ਦੀ ਧੜੇਬੰਦੀ ਲਗਾਤਾਰ ਵਧ ਰਹੀ ਹੈ ਅਤੇ ਸੰਗਠਨ ਦਾ ਢਾਂਚਾ ਸਹਿਯੋਗ ਦੀ ਬਜਾਏ ਪਿੱਛੇ ਹਟ ਰਿਹਾ ਹੈ।

ਉੱਤਰਾਖੰਡ ਦੇ ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਕਿਹਾ, ‘ਹੈ ਨਾ ਇਹ ਅਜੀਬ ਗੱਲ,ਚੋਣਾਂ ਰੂਪੀ ਸਮੁੰਦਰ ਨੂੰ ਤੈਰਨਾ ਹੈ , ਸਹਿਯੋਗ ਲਈ ਸੰਗਠਨ ਦਾ ਢਾਂਚਾ, ਜ਼ਿਆਦਾਤਰ ਥਾਵਾਂ ‘ਤੇ ਸਹਿਯੋਗ ਦਾ ਹੱਥ ਵਧਾਉਣ ਦੀ ਬਜਾਏ, ਜਾਂ ਤਾਂ ਮੂੰਹ ਮੋੜ ਕੇ ਖੜ੍ਹਾ ਹੋ ਜਾਂਦਾ ਹੈ ਜਾਂ ਇੱਕ ਨਕਾਰਾਤਮਕ ਭੂਮਿਕਾ ਨਿਭਾ ਰਿਹਾ ਹੈ। ਜਿਸ ਸਮੁੰਦਰ ਵਿੱਚ ਤੈਰਨਾ ਹੈ, ਸੱਤਾ ਨੇ ਉੱਥੇ ਕਈ ਮਗਰਮੱਛ ਛੱਡ ਦਿੱਤੇ ਹਨ, ਜਿਨ੍ਹਾਂ ਦੇ ਹੁਕਮ ‘ਤੇ ਇਹ ਤੈਰਨਾ ਹੈ, ਉਨ੍ਹਾਂ ਦੇ ਨੁਮਾਇੰਦੇ ਮੇਰੇ ਹੱਥ-ਪੈਰ ਬੰਨ੍ਹ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਕਈ ਵਾਰ ਉਨ੍ਹਾਂ ਦੇ ਦਿਮਾਗ ਵਿਚ ਇਹ ਖਿਆਲ ਆ ਰਿਹਾ ਹੈ ਕਿ ਹਰੀਸ਼ ਰਾਵਤ ਬਹੁਤ ਹੋ ਗਿਆ ਹੈ, ਬਹੁਤ ਤੈਰਿਆ ਹੈ, ਹੁਣ ਆਰਾਮ ਕਰਨ ਦਾ ਸਮਾਂ ਹੈ।

ਉਨ੍ਹਾਂ ਕਿਹਾ ਕਿ ਫਿਰ ਚੁੱਪ-ਚੁਪੀਤੇ ਮਨ ਦੇ ਇਕ ਕੋਨੇ ‘ਚੋਂ ਆਵਾਜ਼ ਉੱਠ ਰਹੀ ਹੈ, ‘ਨ ਦੈਨਯਮ ਨ ਪਲਾਯਨਮ’ ਬੜੇ ਸ਼ਸ਼ੋਪੰਜ ਦੀ ਹਾਲਤ ‘ਚ ਹਾਂ, ਨਵਾਂ ਸਾਲ ਸ਼ਾਇਦ ਰਸਤਾ ਦਿਖਾ ਦੇਵੇ। ਮੈਨੂੰ ਵਿਸ਼ਵਾਸ ਹੈ ਕਿ ਭਗਵਾਨ ਕੇਦਾਰਨਾਥ ਜੀ ਇਸ ਸਥਿਤੀ ‘ਚ ਮੇਰਾ ਮਾਰਗ ਦਰਸ਼ਨ ਕਰਨਗੇ।

Share this Article
Leave a comment