ਕੁਦਰਤ ਦਾ ਖੇਡ ਦੇਖੋ ਵਿਰੋਧੀਆਂ ਨੇ ਨਵਜੋਤ ਸਿੱਧੂ ਦੇ ਖਿਲਾਫ ਕੀਤਾ ਅਜਿਹਾ ਕੰਮ ਕਿ ਕੈਪਟਨ ਸਿੱਧੂ ਹੋਏ ਇਕੱਠੇ, ਦੇਖੋ ਵੀਡੀਓ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਹਮੇਸ਼ਾ ਕਿਸੇ ਨਾ ਕਿਸੇ ਕਾਰਨ ਚਰਚਾ ਚ ਬਣੇ ਰਹਿੰਦੇ ਹਨ। ਅਤੇ ਇਸ ਵਾਰ ਸਿੱਧੂ ਚਰਚਾ ਚ ਆਏ ਹਨ ਆਪਣੀ ਦਸਤਾਰ ਕਰਕੇ। ਅਜਿਹਾ ਕਿਹਾ ਜਾ ਰਿਹਾ ਹੈ ਕਿਉਂਕਿ ਸੋਸ਼ਲ ਮੀਡੀਆ ‘ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਇੱਕ ਵਾਇਰਲ ਹੋ ਰਹੀ ਤਸਵੀਰ ਨੂੰ ਦੇਖ ਕੇ। ਉਹ ਤਸਵੀਰ ਜਿਸ ਵਿੱਚ ਸਿੱਧੂ ਦੀ ਦਸਤਾਰ ਤੇ ਪਾਕਿਸਤਾਨੀ ਝੰਡੇ ਦਾ ਨਿਸ਼ਾਨ ਚੰਨ ਤੇ ਤਾਰਾ ਬਣਿਆਂ ਦਿਖਾਈ ਦੇ ਰਿਹਾ ਹੈ। ਮੀਡੀਆ ਚ ਆਈਆਂ ਖਬਰਾਂ ਦੇ ਮੁਤਾਬਕ ਇਹ ਤਸਵੀਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ । ਇਸ ਤਸਵੀਰ ਦੇ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਸੋਸ਼ਲ ਮੀਡੀਆ ਤੇ ਤਰ੍ਹਾਂ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਬਾਰੇ ਭਾਵੇਂ ਕਿ ਨਵਜੋਤ ਸਿੰਘ ਸਿੱਧੂ ਤਾਂ ਹਾਲੇ ਤੱਕ ਸ਼ਾਂਤ ਹਨ, ਪਰ ਸਿੱਧੂ ਦੀ ਦਸਤਾਰ ਵਾਲੀ ਤਸਵੀਰ ਨਾਲ ਕੀਤੀ ਗਈ ਇਸ ਕਥਿਤ ਛੇੜਛਾੜ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ  ਜਰੂਰ ਗੁੱਸਾ ਆ ਗਿਆ ਹੈ। ਗੁੱਸਾ ਵੀ ਅਜਿਹਾ ਕਿ ਉਨ੍ਹਾਂ ਨੇ ਟਵੀਟ ਕਰਕੇ ਉਨ੍ਹਾਂ ਲੋਕਾਂ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ, ਜਿਨ੍ਹਾਂ ਬਾਰੇ ਉਨ੍ਹਾਂ ਨੂੰ ਲਗਦਾ ਹੈ ਕਿ ਇਹ ਛੇੜਛਾੜ ਕਰਕੇ ਸਿਰਫ ਸੋਸ਼ਲ ਮੀਡੀਆ ਤੇ ਸਿੱਧੂ ਦਾ ਅਕਸ ਵਿਗਾੜਨ ਲਈ ਹੀ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਟਵੀਟ ਵਿੱਚ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਬਿਨਾਂ ਜਾਂਚ ਦੇ ਅਜਿਹੀਆਂ ਚੀਜ਼ਾਂ ਅੱਗੇ ਸ਼ੇਅਰ ਕਰਨ ਤੋਂ ਗੁਰੇਜ਼ ਕੀਤਾ ਜਾਵੇ ਹੁਣ ਇਹ ਦੇਖਣਾ ਹੋਵੇਗਾ ਕਿ ਇਸ ਤਸਵੀਰ ਨਾਲ ਕੀਤੀ ਗਈ ਇਸ ਛੇੜਛਾੜ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕੀ ਪ੍ਰਤੀਕਿਰਿਆ ਦਿੰਦੇ ਹਨ ।

ਕੀ ਹੈ ਇਹ ਪੂਰਾ ਮਾਮਲਾ ਇਹ ਜਾਣਨ ਲਈ ਹੇਠ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ।

Share this Article
Leave a comment