ਕੁੰਵਰ ਵਿਜੇ ਪ੍ਰਤਾਪ ਸਿੰਘ ਪਹਿਲਾਂ ‘ਆਪ’ ‘ਚ ਸ਼ਾਮਲ ਹੋ ਕੇ ਸਿਆਸਤ ‘ਚ ਆਉਣ ਵਾਲੇ ਸਨ : ਸੁਖਬੀਰ ਬਾਦਲ

TeamGlobalPunjab
1 Min Read

ਸਨੌਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ, ਕਿ ਬੇਅਦਬੀ ਅਤੇ ਗੋਲੀ ਕਾਂਡਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਸੇ ਵੇਲੇ ਕਥਿਤ ਰੂਪ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਸਰਗਰਮ ਰਾਜਨੀਤੀ ਵਿੱਚ ਆਉਣ ਦਾ ਮਨ ਬਣਾਇਆ ਸੀ, ਪਰ ਉਦੋਂ ਗੱਲ ਨਹੀਂ ਬਣ ਸਕੀ। ਸੁਖਬੀਰ ਇੱਥੇ ਹਲਕਾ ਸਨੌਰ ‘ਚ ਪੈਂਦੇ ਪ੍ਰੇਮ ਬਾਗ ਪੈਲੇਸ ‘ਚ ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਏ ਹੋਏ ਸਨ।

ਇਸ ਮੌਕੇ ਛੋਟੇ ਬਾਦਲ ਨੇ ਕਿਹਾ ਕਿ ਐਸਆਈਟੀ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਂਗਰਸ ਦਾ ਏਜੰਟ ਬਣ ਕੇ ਕੰਮ ਕਰ ਰਿਹਾ ਸੀ। ਜਿਸ ਦੇ ਖਿਲਾਫ ਚੋਣ ਕਮਿਸ਼ਨ ਨੇ ਅਕਾਲੀ ਦਲ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਨਾਲ ਪੇਸ਼ ਕੀਤੇ ਗਏ ਸਬੂਤਾਂ ਦੇ ਅਧਾਰ ‘ਤੇ ਹੀ ਕਾਰਵਾਈ ਕਰਦਿਆਂ ਇਸ ਆਈਜੀ ਦੀ ਬਦਲੀ ਕੀਤੀ ਹੈ। ਸੁਖਬੀਰ ਬਾਦਲ ਨੇ ਅੱਗੇ ਦੋਸ਼ ਲਾਉਂਦਿਆਂ ਕਿਹਾ ਕਿ ਬਰਗਾੜੀ ਵਿਖੇ ਲਾਏ ਗਏ ਮੋਰਚੇ ਵਾਲੇ ਵੀ ਕਾਂਗਰਸ ਸਰਕਾਰ ਵੱਲੋਂ ਹੀ ਬਿਠਾਏ ਗਏ ਸਨ।

 

Share this Article
Leave a comment