ਕੇਂਦਰੀ ਕਰਮਚਾਰੀਆਂ ਅਤੇ 12 ਸਾਲ ਤੇ ਉਸ ਤੋਂ ਵੱਧ ਉਮਰ ਦੇ ਯਾਤਰੀਆਂ ਲਈ ਕੋਵਿਡ-19 ਟੀਕਾਕਰਣ ਲਾਜ਼ਮੀ:ਜਸਟਿਨ ਟਰੂਡੋ

TeamGlobalPunjab
1 Min Read

ਕੈਨੇਡਾ ਦੀ ਜਸਟਿਨ ਟਰੂਡੋ ਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਅਤੇ 12 ਸਾਲ ਤੇ ਉਸ ਤੋਂ ਵੱਧ ਉਮਰ ਦੇ ਹਰ ਤਰ੍ਹਾਂ ਦੇ ਯਾਤਰੀਆਂ ਲਈ ਕੋਵਿਡ-19 ਟੀਕਾਕਰਣ ਲਾਜ਼ਮੀ ਕਰ ਦਿੱਤਾ ਹੈ।

ਇਸ ਐਲਾਨ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕੋਰ ਪਬਲਿਕ ਪ੍ਰਸ਼ਾਸਨ ਵਿਚ ਸਾਰੇ ਸੰਘੀ ਕਰਮਚਾਰੀਆਂ ਨੂੰ 29 ਅਕਤੂਬਰ ਤੱਕ ਪੂਰੀ ਤਰ੍ਹਾਂ ਨਾਲ ਟੀਕਾਕਰਣ ਕਰਵਾਉਣ ਲਈ ਕਿਹਾ ਗਿਆ ਹੈ। ਆਦੇਸ਼ ਮੁਤਾਬਕ ਜਿਹੜੇ ਲੋਕ ਪੂਰੀ ਤਰ੍ਹਾਂ ਨਾਲ ਟੀਕਾ ਨਹੀਂ ਲਗਵਾ ਪਾਏ ਹਨ ਜਾਂ ਉਸ ਤਾਰੀਖ਼ ਤੱਕ ਆਪਣੇ ਟੀਕਾਕਰਣ ਦੀ ਸਥਿਤੀ ਦਾ ਖੁਲਾਸਾ ਨਹੀਂ ਕਰਦੇ ਹਨ ਉਹਨਾਂ ਨੂੰ ਬਿਨਾਂ ਤਨਖਾਹ ਦੇ ਪ੍ਰਬੰਧਕੀ ਛੁੱਟੀ ‘ਤੇ ਰੱਖਿਆ ਜਾਵੇਗਾ।

Share this Article
Leave a comment