ਕੇਜਰੀਵਾਲ ਦੇ ਘਰ ਦੇ ਬਾਹਰ ਰਾਜਾ ਵੜਿੰਗ ਨੇ ਦਿੱਤਾ ਧਰਨਾ

TeamGlobalPunjab
1 Min Read

ਨਵੀਂ ਦਿੱਲੀ:  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਆਪਣੇ ਦੋ ਦਿਨਾਂ ਦੌਰੇ ‘ਤੇ ਪੰਜਾਬ ਆਏ ਹੋਏ ਹਨ, ਉਨ੍ਹਾਂ ਦੇ ਦਿੱਲੀ ਸਥਿਤ ਘਰ ਦੇ ਬਾਹਰ ਜਬਰਦਸਤ ਹੰਗਾਮਾ ਹੋ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਰਵਿੰਦ ਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ ਹਨ। ਉਹ ਉਥੇ ਕਾਂਗਰਸੀ ਵਰਕਰਾਂ ਨਾਲ ਧਰਨੇ ’ਤੇ ਬੈਠ ਗਏ। ਇਸ ਧਰਨੇ ਪਿਛੇ ਉਨ੍ਹਾਂ ਨੇ ਵਜ੍ਹਾ ਦੱਸਦਿਆਂ ਕਿਹਾ ਕਿ ਮੈਂ ਉਨ੍ਹਾਂ ਨੂੰ ਕਈ ਵਾਰ ਸਰਕਾਰ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਤਕ ਪਹੁੰਚ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ ਹਰਿਆਣਾ ਤੇ ਬਾਦਲਾਂ ਦੀਆਂ ਬੱਸਾਂ ਏਅਰ ਪੋਰਟ ’ਤੇ ਜਾਂਦੀਆਂ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਇਜਾਜ਼ਤ ਦਿੱਤੀ ਜਾਵੇ। ਪ੍ਰਾਈਵੇਟ ਬੱਸਾਂ ਸਾਡੇ ਪ੍ਰਵਾਸੀ ਭਰਾਵਾਂ ਤੋਂ ਤਿੰਨ ਹਜ਼ਾਰ ਰੁਪਏ ਲੈ ਰਹੀਆਂ ਹਨ ਜਦਕਿ ਪੰਜਾਬ ਸਰਕਾਰ ਦੀਆਂ ਬੱਸਾਂ ਸਾਡੇ ਭਰਾਵਾਂ ਤੱਕ ਬਾਰਾਂ ਸੌ ਰੁਪਏ ਵਿੱਚ ਪਹੁੰਚ ਸਕਦੀਆਂ ਹਨ।

 

Share this Article
Leave a comment