‘ਕੇਜਰੀਵਾਲ’ ਨੇ ਪੰਜਾਬ ਲਈ ਕੀਤੇ 3 ਵੱਡੇ ਐਲਾਨ,ਹਰ ਘਰ ਨੂੰ 300 ਯੂਨਿਟ ਬਿਜਲੀ ਮਿਲੇਗੀ ਮੁਫ਼ਤ

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ‘ਚ ਬਿਜਲੀ ਦਾ ਮੁੱਦਾ ਸਭ ਤੋਂ ਅਹਿਮ ਹੈ। ਪੰਜਾਬ ਸਰਕਾਰ ਨੂੰ ਕਈ ਵਾਰ ਬਿਜਲੀ ਸਸਤੀ ਕਰਨ ਨੂੰ ਕਿਹਾ ਗਿਆ ਪਰ ਕੁਝ ਨਹੀਂ ਹੋ ਸਕਿਆ। ਇਸ ਦਾ ਹੱਲ ਸਿਰਫ਼ ਕੇਜਰੀਵਾਲ ਕੋਲ ਹੈ। ਦਿੱਲੀ ‘ਚ ਸਸਤੀ ਬਿਜਲੀ ਅਰਵਿੰਦ ਕੇਜਰੀਵਾਲ ਨੇ ਹੀ ਦਿੱਤੀ ਹੈ।

ਕੇਜਰੀਵਾਲ ਨੇ ਇਸ ਦੇ ਨਾਲ ਹੀ ਦੂਜਾ ਵੱਡਾ ਐਲਾਨ ਕਰਦਿਆਂ ਕਿਹਾ ਕਿ ਘਰੇਲੂ ਬਿਜਲੀ ਦੇ ਸਾਰੇ ਬਿੱਲ ਮਾਫ ਕਰਾਂਗੇ। ਕੱਟੇ ਹੋਏ ਸਾਰੇ ਕੁਨੈਕਸ਼ਨ ਬਹਾਲ ਕੀਤੇ ਜਾਣਗੇ।ਤੀਜਾ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ 24 ਘੰਟੇ ਬਿਜਲੀ ਦਿੱਤੀ ਜਾਵੇਗੀ।

Share this Article
Leave a comment