ਨਵੀਂ ਦਿੱਲੀ: ਅੱਜ ਸਿੱਖ ਧਰਮ ਦੇ 10ਵੇਂ ਗੁਰੂ, ਮਹਾਨ ਯੋਧੇ, ਕਵੀ ਅਤੇ ਅਧਿਆਤਮਕ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।
ਧਰਮ ਦੀ ਰਾਖੀ ਲਈ ਸਾਰਾ ਵੰਸ਼ ਵਾਰਨ ਵਾਲੇ ਬਾਦਸ਼ਾਹ ਦਰਵੇਸ਼ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।
— Arvind Kejriwal (@ArvindKejriwal) January 9, 2022
ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਧਰਮ ਦੀ ਰਾਖੀ ਲਈ ਸਾਰਾ ਵੰਸ਼ ਵਾਰਨ ਵਾਲੇ ਬਾਦਸ਼ਾਹ ਦਰਵੇਸ਼ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।