ਨਿਊਜ਼ ਡੈਸਕ: ਕੈਨੇਡਾ ਵਿੱਚ ਪੜ੍ਹਾਈ ਕਰਨ ਗਏ ਤਰਨਤਾਰਨ ਦੇ ਨੌਜਵਾਨ ਪਰਮਿੰਦਰ ਸਿੰਘ ਪ੍ਰਿੰਸ(24) ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਪੁਲਿਸ ਵੱਲੋਂ ਫੋਨ ਕਰਕੇ ਸੂਚਨਾ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਬੰਦ ਕਮਰੇ ਵਿੱਚੋਂ ਲਾਸ਼ ਮਿਲੀ ਹੈ।ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।
ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਲੱਗਭਗ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਸਰੀ ਸ਼ਹਿਰ ਵਿਚ ਰਹਿੰਦਾ ਸੀ।ਪੀੜਤ ਪਰਿਵਾਰ ਵੱਲੋਂ ਭਾਰਤ ਅਤੇ ਕੈਨੇਡਾ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਜਾਂ ਤਾਂ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਭਾਰਤ ਉਨ੍ਹਾਂ ਕੋਲ ਭੇਜਿਆ ਜਾਵੇ ਅਤੇ ਜਾਂ ਕੈਨੇਡਾ ਸਰਕਾਰ ਮ੍ਰਿਤਕ ਦੇ ਮਾਂ-ਬਾਪ ਨੂੰ ਕੈਨੇਡਾ ਜਾਣ ਲਈ ਵੀਜ਼ਾ ਦੇਵੇ ਤਾਂ ਜੋ ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਆਪਣੇ ਪੁੱਤਰ ਨੂੰ ਅੰਤਿਮ ਵਿਦਾਈ ਦੇ ਸਕਣ।