ਕੈਨੇਡਾ ਨੇ ਕੀਤਾ ਵੱਡਾ ਐਲਾਨ, ਕੁਝ ਸ਼ਰਤਾਂ ਪੂਰੀਆਂ ਕਰਨ ਮਗਰੋਂ ਹਾਸਲ ਕੀਤੀ ਜਾ ਸਕਦੀ ਹੈ ਕੈਨੇਡਾ ਦੀ ਪੱਕੀ ਨਾਗਰਿਕਤਾ

TeamGlobalPunjab
1 Min Read

ਦੁਨੀਆ ਭਰ ਵਿਚ ਪ੍ਰਵਾਸੀਆਂ ਦੀ ਪਹਿਲੀ ਪਸੰਦ ਕੈਨੇਡਾ ਨੇ ਵੱਡਾ ਐਲਾਨ ਕੀਤਾ ਹੈ। ਇਸ ਨਾਲ ਕੈਨੇਡਾ ਜਾਣ ਅਤੇ ਉੱਥੇ ਪੱਕੇ ਹੋਣ ਦੇ ਚਾਹਵਾਨਾਂ ਨੂੰ ਫਾਇਦਾ ਹੋਵੇਗਾ। ਕੈਨੇਡਾ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ 90 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ।

ਕੈਨੇਡਾ ਸਰਕਾਰ ਨੇ 6 ਮਈ ਤੋਂ ਪੀ.ਆਰ. ਵੀਜ਼ੇ ਮਤਲਬ ਸਥਾਈ ਵਸਨੀਕ ਬਣਨ ਸੰਬੰਧੀ ਵੀਜ਼ੇ ਦੇਣੇ ਸ਼ੁਰੂ ਕਰ ਦਿੱਤੇ ਹਨ। ਜਿਹੜੇ ਲੋਕ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਜਲਦੀ ਤੋਂ ਜਲਦੀ ਆਨਲਾਈਨ ਅਪਲਾਈ ਕਰਨ। ਫੈਡਰਲ ਸਰਕਾਰ ਦੇ ਫ਼ੈਸਲੇ ਨਾਲ ਕੈਨੇਡਾ ਵਿਚ ਪਹਿਲਾਂ ਤੋਂ ਰਹਿ ਰਹੇ ਯੋਗ ਕਾਮਿਆਂ, ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਫੈਸਲੇ ਨਾਲ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਨੂੰ ਵੀ ਫ਼ਾਇਦਾ ਪਹੁੰਚਣ ਦੀ ਪੂਰੀ ਸੰਭਾਵਨਾ ਹੈ।

ਇਸ ਪ੍ਰੋਗਰਾਮ ਅਧੀਨ ਸਭ ਤੋਂ ਵੱਧ ਲਾਭ ਵਿਦੇਸ਼ੀ ਵਿਦਿਆਰਥੀਆਂ ਨੂੰ ਹੋਵੇਗਾ। ਇਸ ਸਬੰਧੀ ਅਰਜ਼ੀਆਂ ਲੈਣ ਦੀ ਪ੍ਰਕਿਰਿਆ 6 ਮਈ, 2021 ਤੋਂ ਸ਼ੁਰੂ ਹੋਈ ਅਤੇ 5 ਨਵੰਬਰ, 2021 ਤੱਕ ਜਾਂ ਜਦੋਂ ਤੱਕ ਇਹ ਟੀਚਾ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਜਾਰੀ ਰਹੇਗੀ।

ਇਹ ਨਾਗਰਿਕਤਾ ਕੁਝ ਸ਼ਰਤਾਂ ਪੂਰੀਆਂ ਕਰਨ ਮਗਰੋਂ ਹਾਸਲ ਕੀਤੀ ਜਾ ਸਕਦੀ ਹੈ। ਇਸ ਸੰਬੰਧੀ ਹੋਰ ਜਾਣਕਾਰੀ ਲਈ 97642-97642 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

- Advertisement -

Share this Article
Leave a comment